ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਬੀ.ਕੇ ਡੀ.ਏ.ਵੀ ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ ਦੇ ਵਿਹੜੇ ਵਿੱਚ ਨਵੇਂ ਸਾਲ ਦੇ ਸ਼ੁਭ ਦਿਹਾੜੇ `ਤੇ ਹਵਨ ਯੱਗ ਕਰਵਾਇਆ ਗਿਆ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਇਸ ਵਿਸ਼ੇਸ਼ ਮੌਕੇ `ਤੇ ਐਨ.ਐਨ.ਐਸ ਦੇ ਸੱਤ ਰੋਜ਼ਾ ਕੈਂਪ ਦਾ ਉਦਘਾਟਨ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਭ ਤੋਂ ਪਹਿਲਾਂ ਇਸ ਹਵਨ ਨੂੰ ਨਿਰਵਿਘਨ ਸੰਪਨ ਕਰਨ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਆਪਣੇ ਸੰਬੋਧਨ ਵਿੱਚ ਵਿਦਿਆਰਥਣਾਂ ਨੂੰ ਸਮਾਜ ਸੇਵਾ ਪ੍ਰਤੀ ਸਮਰਪਣ ਦੀ ਭਾਵਨਾ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਆਪਣੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨਾਲ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਣ ਲਈ ਵਚਨਬੱਧ ਹੈ।ਸਮਾਜ ਸੇਵਾ ਦੇ ਖੇਤਰ ਵਿੱਚ ਇਹ ਆਪਣੀ ਅਟੁੱਟ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਸਮਾਜ ਸੇਵਾ ਕੇਵਲ ਇੱਕ ਕਰਤਵ ਨਹੀਂ ਸਗੋਂ ਇੱਕ ਪੁੰਨ ਦਾ ਕੰਮ ਹੈ, ਜੋ ਸਾਨੂੰ ਮਨੁੱਖੀ ਕਦਰਾਂ-ਕੀਮਤਾਂ ਦੇ ਨੇੜੇ ਲਿਆਉਂਦਾ ਹੈ।ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਉਹਨਾਂ ਨੇ ਕਿਹਾ ਕਿ ਪ੍ਰਮਾਤਮਾ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜ਼ਾ, ਉਤਸ਼ਾਹ ਅਤੇ ਖੁਸ਼ੀਆਂ ਭਰੇ।
ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਕਮੇਟੀ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪ੍ਰਮਾਤਮਾ ਸਰਵ-ਵਿਆਪਕ ਹੈ।ਸਾਨੂੰ ਆਪਣੀ ਜ਼ਿੰਦਗੀ ਵਿੱਚ ਪ੍ਰਮਾਤਮਾ ਦੁਆਰਾ ਦਿੱਤੀ ਗਈ ਹਰ ਚੀਜ਼ ਨੂੰ ਗਲੇ ਲਗਾਉਣਾ ਚਾਹੀਦਾ ਹੈ ਅਤੇ ਹਰ ਪਲ ਪ੍ਰਮਾਤਮਾ ਦਾ ਧੰਨਵਾਦ ਕਰਨਾ ਚਾਹੀਦਾ ਹੈ।ਉਹਨਾਂ ਨੇ ਸਾਰਿਆਂ ਨੂੰ ਤੰਦਰੁਸਤ ਰਹਿਣ ਅਤੇ ਇਸੇ ਤਰ੍ਹਾਂ ਮੋਹਰੀ ਰਹਿਣ ਦਾ ਆਸ਼ੀਰਵਾਦ ਦਿੱਤਾ।ਅੰਤ ‘ਚ ਕਾਲਜ ਦੇ ਸੰਗੀਤ ਵਿਭਾਗ ਵਲੋਂ ਮਨਮੋਹਕ ਭਜਨ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।ਯੱਗ ਦੀ ਸਮਾਪਤੀ ਸ਼ਾਂਤੀ ਪਾਠ ਅਤੇ ਪ੍ਰਸ਼ਾਦ ਵੰਡ ਕੇ ਕੀਤੀ ਗਈ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …