ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾ ਸਬ ਡਵੀਜ਼ਨ ਦੇ ਪਿੰਡ ਗਿੱਦੜਿਆਣੀ ਵਿਖੇ
ਆਯੋਜਿਤ 40ਵੇਂ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਇਸ ਖੇਡ ਸਮਾਰੋਹ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤਾਂ ਦੀ ਯਾਦ ਵਿੱਚ ਹਰ ਸਾਲ ਆਯੋਜਿਤ ਕੀਤੇ ਜਾਂਦੇ ਇਸ ਸਮਾਗਮ ਸਦਕਾ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦਾ ਸੁਨਹਿਰਾ ਮੌਕਾ ਮਿਲਦਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤ ਬਾਬਾ ਹਰਚੰਦ ਸਿੰਘ ਸਪੋਰਟਸ ਕਲੱਬ ਵੱਲੋਂ ਆਯੋਜਿਤ ਇਸ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਦੌਰਾਨ 100 ਤੋਂ ਵੀ ਵਧੇਰੇ ਟੀਮਾਂ ਵਲੋਂ ਦਿਲਚਸਪ ਖੇਡ ਮੁਕਾਬਲਿਆਂ ਰਾਹੀਂ ਆਪਣੇ ਅਭਿਆਸ ਅਤੇ ਮਿਹਨਤ ਦਾ ਪ੍ਰਗਟਾਵਾ ਕੀਤਾ ਗਿਆ ਹੈ ਜਿਸ ਨਾਲ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਦੇ ਉਦਸ਼ ਨੂੰ ਮਜਬੂਤੀ ਮਿਲੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਉਹਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੇ ਪ੍ਰਬੰਧਕਾਂ ਵਲੋਂ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕਲੱਬ ਪ੍ਰਧਾਨ ਮਨਦੀਪ ਸਿੰਘ, ਮੀਤ ਪ੍ਰਧਾਨ ਪ੍ਰੀਤ ਭੰਗੂ, ਖਜਾਨਚੀ ਜੋਰਾ ਸਿੰਘ, ਮੱਖਣ ਝਿੰਜਰ, ਸ਼ਮਸੇਰ ਸਿੰਘ ਫੌਜੀ, ਅਮਰੀਕ ਗਿੱਲ, ਗੁਰਦੀਪ, ਸਤਨਾਮ ਸਿੰਘ ਫੌਜੀ ਸਮੇਤ ਹੋਰ ਕਈ ਆਗੂ ਤੇ ਪਤਵੰਤੇ ਵੀ ਹਾਜ਼ਰ ਸਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media