Tuesday, April 14, 2026

ਸਰਬ ਧਰਮ ਸ਼ੋਕ ਸੰਮੇਲਨ ‘ਚ ਆਗੂਆਂ ਨੇ ਸਵ. ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਦੀ ਤਰਫ਼ੋਂ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਮਰਹੂਮ ਡਾ: ਮਨਮੋਹਨ ਸਿੰਘ ਨੂੰ ਸਮਰਪਿਤ ਸਰਬ ਧਰਮ ਸ਼ੋਕ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸ਼ਾਮਲ ਜਿਲ੍ਹੇ ਦੇ ਸੀਨੀਅਰ ਆਗੂਆਂ ਅਤੇ ਕੌਂਸਲਰਾਂ ਨੇ ਮਰਹੂਮ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਦੇ ਦਿਹਾਤੀ ਦਫ਼ਤਰ ਵਿਖੇ ਕਰਵਾਏ ਸਮਾਗਮ ਵਿੱਚ ਚਾਰੇ ਧਰਮਾਂ ਦੇ ਆਗੂਆਂ ਇਸਲਾਮਿਕ ਭਾਈਚਾਰੇ ਤੋਂ ਅਬਦੁਲ ਨੂਰ ਮਜਲਸ ਇਹਰਾਕ ਇਸਲਾਮ ਦੇ ਮੁਖੀ, ਈਸਾਈ ਭਾਈਚਾਰੇ ਤੋਂ ਰੈਂਟ ਫਾਦਰ ਸਤਪਾਲ, ਹਿੰਦੂ ਭਾਈਚਾਰੇ ਤੋਂ ਪੰਡਿਤ ਜਤਿੰਦਰ ਸਵਾਮੀ ਅਤੇ ਸਿੱਖ ਭਾਈਚਾਰੇ ਤੋਂ ਭਾਈ ਰਣਦੀਪ ਸਿੰਘ ਨੇ ਅਰਦਾਸ ਕੀਤੀ।
ਮੰਚ ਸੰਚਾਲਨ ਹਲਕਾ ਮਜੀਠਾ ਦੇ ਹਲਕਾ ਇੰਚਾਰਜ਼ ਭਗਵੰਤ ਪਾਲ ਸਿੰਘ ਸੱਚਰ ਨੇ ਕੀਤਾ।ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਸੁਨੀਲ ਦੱਤੀ, ਜੁਗਲ ਕਿਸ਼ੋਰ ਸ਼ਰਮਾ, ਅਸ਼ਵਨੀ ਪੱਪੂ, ਦਿਨੇਸ਼ ਬੱਸੀ, ਡਾ: ਰਾਜ ਕੁਮਾਰ ਵੇਰਕਾ, ਰਾਜਕੰਵਲ ਪ੍ਰੀਤ ਪਾਲ ਸਿੰਘ ਲੱਕੀ, ਵਿਕਾਸ ਸੋਨੀ, ਤਰਸੇਮ ਸਿੰਘ ਡੀ.ਸੀ, ਗੁਰਮੀਤ ਸਿੰਘ ਭੀਲੋਵਾਲ, ਨਵਦੀਪ ਸਿੰਘ ਮਜੀਠਾ, ਨਵਤੇਜਪਾਲ ਸਿੰਘ ਸਮੇਤ ਸਾਰੇ ਕੌਂਸਲਰ ਹਾਜ਼ਰ ਸਨ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਿੱਜੀ ਕਾਰਨਾਂ ਕਰਕੇ ਬਾਹਰ ਹੋਣ ਦੇ ਬਾਵਜੂਦ, ਉਥੇ ਹੀ ਡਾਕਟਰ ਮਨਮੋਹਨ ਸਿੰਘ ਲਈ ਅਰਦਾਸ ਕੀਤੀ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਡਾ: ਮਨਮੋਹਨ ਸਿੰਘ ਵਰਗੇ ਬਣਨ ਦੀ ਪ੍ਰੇਰਨਾ ਦੇਣ।ਨਿੱਜੀ ਕਾਰਨਾਂ ਕਰਕੇ ਬਾਹਰ ਗਏ ਕਾਂਗਰਸ ਦਿਹਾਤੀ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਡਾ: ਮਨਮੋਹਨ ਸਿੰਘ ਲਈ ਸ਼ੋਕ ਸੰਦੇਸ਼ ਭੇਜਿਆ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …