Saturday, January 4, 2025

ਟੀ.ਬੀ ਮਰੀਜ਼ਾਂ ਨੂੰ ਘਰ-ਘਰ ਉੱਚ ਪ੍ਰੋਟੀਨ ਖੁਰਾਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਨੇ ਤੋਰੀਆਂ ਗੱਡੀਆਂ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਪੁਲਾਂਘ ਪੁਟਦਿਆਂ ਹੋਇਆ ਜਿਲ੍ਹੇ ਨੂੰ ਟੀ.ਬੀ ਮੁਕਤ ਕਰਨ ਲਈ ਟੀ.ਬੀ ਮਰੀਜਾਂ ਨੂੰ ਉਚ ਪ੍ਰੋਟੀਨ ਖੁਰਾਕ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ।ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਟੀ.ਬੀ ਮਰੀਜ਼ਾਂ ਨੂੰ ਖੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਝੰਡੀ ਵਿਖਾ ਕੇ ਗੱਡੀਆਂ ਨੂੰ ਤੋਰਿਆ।
ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਨੂੰ ਘਰ-ਘਰ ਤੱਕ ਸਕਰੀਨਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।ਟੀ.ਬੀ ਮਰੀਜ਼ਾਂ ਨੂੰ ਮੁਫ਼ਤ ਦਵਾਈ, ਮੁਫ਼ਤ ਟੈਸਟ ਅਤੇ ਉਨਾਂ ਦੀ ਸਕਰੀਨਿੰਗ ਕੀਤੀ ਜਾਂਦੀ ਹੈ।ਪਰ ਜਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਟੀ.ਬੀ ਮਰੀਜ਼ਾਂ ਨੂੰ ਪੋਸ਼ਟਿਕ ਆਹਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।ਉਨਾਂ ਦੱਸਿਆ ਕਿ ਟੀ.ਬੀ ਦਾ ਇਲਾਜ਼ ਕੇਵਲ ਦਵਾਈਆਂ ਨਾਲ ਹੀ ਨਹੀਂ ਸਗੋਂ ਪੌਸਟਿਕ ਆਹਾਰ ਵੀ ਜ਼ਰੂਰੀ ਹੈ ਤਾਂ ਹੀ ਟੀ.ਬੀ ਮਰੀਜ਼ ਠੀਕ ਹੋ ਸਕਦਾ ਹੈ।ਉਨਾਂ ਦੱਸਿਆ ਕਿ ਟੀ.ਬੀ ਮਰੀਜ਼ ਦਾ ਇਲਾਜ 6 ਮਹੀਨੇ ਲਈ ਚੱਲਦਾ ਹੈ ਅਤੇ ਪ੍ਰਸ਼ਾਸਨ ਨੇ ਮਿੱਥਿਆ ਹੈ ਕਿ ਹਰੇਕ ਟੀ.ਬੀ ਮਰੀਜ ਨੂੰ 6 ਮਹੀਨੇ ਲਈ ਮੁਫ਼ਤ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਜਿਲ੍ਹੇ ਨੂੰ ਟੀ.ਬੀ ਮੁਕਤ ਕੀਤਾ ਜਾ ਸਕੇ।
ਉਨਾਂ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ ਕਰੀਬ 5000 ਦੇ ਕਰੀਬ ਟੀ ਬੀ ਮਰੀਜ਼ ਹਨ, ਜਿਨਾਂ ਵਿਚੋਂ ਜਿਲ੍ਹਾ ਪ੍ਰਸ਼ਾਸਨ ਨੇ 1700 ਮਰੀਜ਼ਾਂ ਨੂੰ ਅਡਾਪਟ ਕਰਕੇ ਮੁਫ਼ਤ ਆਹਾਰ ਦੇਣ ਦਾ ਕੰਮ ਸ਼ੁਰੂ ਕੀਤਾ ਹੈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਰੈਡ ਕਰਾਸ ਅਤੇ ਡੇਰਾ ਬਿਆਸ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਉਹ ਬਾਕੀ ਰਹਿੰਦੇ ਟੀ.ਬੀ ਮਰੀਜ਼ਾਂ ਨੂੰ ਅਡਾਪਟ ਕਰਕੇ ਪੌਸਟਿਕ ਆਹਾਰ ਮੁਹੱਈਆ ਕਰਵਾਉਣਗੇ।
ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਅੰਮ੍ਰਿਤਸਰ ਵਲੋਂ `ਜਨ ਜਨ ਦਾ ਰੱਖੋ ਧਿਆਨ`, ਟੀ.ਬੀ ਮੁਕਤ ਭਾਰਤ ਅਭਿਆਨ ਦਾ ਸੁਪਨਾ ਸਾਕਾਰ ਕਰਨ ਲਈ ਜੀ ਜਾਨ ਨਾਲ ਕੰਮ ਕਰ ਰਿਹਾ ਹੈ ਤਾਂ ਜੋ 2025 ਤੱਕ ਜਿਲ੍ਹੇ ਨੂੰ ਟੀ.ਬੀ ਮੁਕਤ ਬਣਾਇਆ ਜਾ ਸਕੇ।ਟੀ.ਬੀ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਦੇ ਨਾਲ ਨਾਲ ਜਾਗਰੂਕ ਕਰਨ ਲਈ ਪੈਂਫਲੈਟ ਵੀ ਵੰਡੇ ਜਾ ਰਹੇ ਹਨ।

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …