ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਸੁਨਿਸਚਿਤ ਕਰਨ ਲਈ
ਹਦਾਇਤ ਜਾਰੀ ਕਰਦਿਆਂ ਕਮਿਸ਼ਨਰ ਨਗਰ ਨਿਗਮ, ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ/ਪੇਂਡੂ ਵਿਕਾਸ ਅਤੇ ਕਾਰਜ਼ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਨੂੰ ਕਿਹਾ ਹੈ ਕਿ ਆਪਣੇ ਆਪਣੇ ਅਧਿਕਾਰ ਖੇਤਰ ਵਿਖੇ ਪੈਂਦੇ ਏਰੀਏ ਵਿੱਚ ਬਿਨਾਂ ਪ੍ਰਵਾਨਗੀ /ਬਿਨਾਂ ਨਕਸ਼ਾ ਮਨਜ਼ੂਰ ਕਰਵਾਏ ਜਾਂ ਬਿਲਡਿੰਗ ਬਾਏਲਾਅਜ਼ ਦੀ ਉਲੰਘਣਾ ਕਰਕੇ ਬਿਲਡਿੰਗ ਦੀ ਉਸਾਰੀ ਕੀਤੀ ਜਾ ਰਹੀ ਹੈ, ਉਸ ਦਾ ਸਰਵੇ ਕੀਤਾ ਜਾਵੇ ਅਤੇ ਜੇਕਰ ਮੌਕੇ ‘ਤੇ ਅਣਅਧਿਕਾਰਤ /ਗੈਰ ਕਨੂੰਨੀ ਉਸਾਰੀ ਪਾਈ ਜਾਂਦੀ ਹੈ ਤਾਂ ਬਿਲਡਿੰਗ ਮਾਲਕਾਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਉਨਾਂ ਦੱਸਿਆ ਕਿ ਪਿਛਲੇ ਦਿਨੀ ਪਿੰਡ ਸੋਹਾਨਾ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਇਕ ਬਹੁ ਮੰਜ਼ਿਲਾ ਇਮਾਰਤ ਦੇ ਅਚਾਨਕ ਢਹਿ ਜਾਣ ਕਾਰਨ ਕਾਫ਼ੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਸੀ।ਉਨਾਂ ਕਿਹਾ ਕਿ ਅਜਿਹੀਆਂ ਬਿਲਡਿੰਗਾਂ ਪਲਾਨ ਮਨਜ਼ੂਰ ਕਰਵਾਏ ਜਾਂ ਬਿਲਡਿੰਗ ਬਾਏਲਾਅਜ਼ ਦੀ ਉਲੰਘਣਾ ਕਰਕੇ ਬਹੁ ਮੰਜ਼ਿਲ ਇਮਾਰਤਾਂ ਦੀ ਉਸਾਰੀ ਕਾਰਨ ਹੁੰਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media