ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਐਮ.ਬੀ.ਏ- ਬੈਚ 2025 ਦੇ ਵਿਦਿਆਰਥੀਆਂ ਲਈ ਐਚ.ਡੀ.ਐਫ.ਸੀ ੴਹਟਟਪ://ੳੇਚ.ਡ.ਿੳੇਪ.ਸ/ਿ ਲਾਈਫ਼ ਇੰਸ਼ੋਰੈਂਸ ਕੰਪਨੀ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਕੰਪਨੀ ਦੇ ਸੀਨੀਅਰ ਮੈਂਬਰਾਂ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਤੇ ਵਿਦਿਆਰਥੀਆਂ ਦੇ ਟੈਸਟ ਇੰਟਰਵਿਊ ਆਦਿ ਤੋਂ ਬਾਅਦ 10 ਵਿਦਿਆਰਥੀਆਂ ਨੂੰ 4.75 ਲੱਖ ਰੁਪਏ ਪ੍ਰਤੀ ਸਾਲ ਦੇ ਤਨਖਾਹ ਪੈਕੇਜ `ਤੇ ਚੁਣਿਆ।ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਕਿਹਾ ਕਿ ਇਹ ਵਿਦਿਆਰਥੀ ਜੂਨ 2025 ਵਿੱਚ ਆਪੋ-ਆਪਣੇ ਕੋਰਸ ਪਾਸ ਕਰਨ ਤੋਂ ਬਾਅਦ ਆਪਣੀਆਂ ਨੌਕਰੀਆਂ ਜਾਇਨ ਕਰਨਗੇ।ਉਨ੍ਹਾਂ ਕਿਹਾ ਕਿ ਇਹ ਕੰਪਨੀ ਭਾਰਤ ਦੀ ਇੱਕ ਪ੍ਰਮੁੱਖ ਜੀਵਨ ਬੀਮਾ ਕੰਪਨੀ ਹੈ, ਜੋ ਵਿਅਕਤੀਗਤ ਅਤੇ ਸਮੂਹ ਬੀਮਾ ਰਾਹੀਂ ਗਾਹਕਾਂ ਦੀਆਂ ਵੱਖ-ਵੱਖ ਲੋੜਾਂ ਜਿਵੇਂ ਕਿ ਸੁਰੱਖਿਆ, ਪੈਨਸ਼ਨ, ਬਚਤ ਅਤੇ ਰਿਟਾਇਰਮੈਂਟ ਯੋਜਨਾਵਾਂ ਨੂੰ ਪੂਰਾ ਕਰਦੀ ਹੈ।ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ, ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ ਦੀ ਭਰਤੀ ਲਈ ਕਰਵਾਈ ਜਾ ਰਹੀ ਹੈ ਮੁਫਤ ਤਿਆਰੀ – ਕੈਪਟਨ ਅਜੀਤ ਸਿੰਘ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ …