ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਜਿਸਦਾ ਆਰੰਭ ਪੰਥਕ ਪਰੰਪਰਾਵਾਂ ਅਤੇ ਖਾਲਸਾਈ ਜਾਹੋ-ਜਲਾਲ ਨਾਲ ਦੀਵਾਨ ਦੇ ਪ੍ਰਮੁੱਖ ਸਕੂਲ ਸੀ੍ਰ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ: ਇਦਰਬੀਰ ਸਿੰਘ ਨਿੱਝਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀਸ਼ਨਲ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ ਅਤੇ ਹੋਰ ਮੈਂਬਰਾਂ ਵਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ‘ਜੀ ਆਇਆਂ ਨੂੰ ਆਖਦਿਆਂ ਗੁਰਪੁਰਬ ਦੀ ਵਧਾਈ ਦਿੱਤੀ ਗਈ।ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾ ਸਿਰਫ ਜੁਲਮ ਦੇ ਟਾਕਰੇ ਅਤੇ ਧਰਮ ਦੀ ਰੱਖਿਆ ਲਈ ਸਰਬੰਸ ਵਾਰ ਦਿੱਤਾ।
ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦਾ ਮੁੱਖ ਮੰਤਵ ਸਿੱਖੀ ਅਤੇ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ।ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸ਼ਤੀ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ, ਹਸਪਤਾਲ ਸਟਾਫ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਸੀ.ਕੇ.ਡੀ ਨਰਸਿੰਗ ਕਾਲਜ ਦੇ ਵਿਦਿਆਰਥੀ, ਟੀਚਿੰਗ, ਨਾਨ-ਟੀਚਿੰਗ ਸਟਾਫ, ਪ੍ਰਿੰਸੀਪਲ ਸਾਹਿਬਾਨ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸ਼ਾਮਲ ਸਨ।ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੀਆਂ ਬੈਂਡ ਅਤੇ ਗਤਕਾ ਟੀਮਾਂ ਨੇ ਆਪਣੇ-ਆਪਣੇ ਕਰਤਬ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਨਗਰ ਕੀਰਤਨ ਵਿੱਚ ਰਬਿੰਦਰਬੀਰ ਸਿੰਘ ਭੱਲਾ ਅਤੇ ਗੁਰਪ੍ਰੀਤ ਸਿੰਘ ਸੇਠੀ, ਮੋਹਨਜੀਤ ਸਿੰਘ ਭੱਲਾ, ਮਨਮੋਹਨ ਸਿੰਘ, ਤਰਲੋਚਨ ਸਿੰਘ, ਏ.ਐਸ ਮਾਨ, ਡਾ: ਆਤਮਜੀਤ ਸਿੰਘ ਬਸਰਾ, ਸਰਜੋਤ ਸਿੰਘ ਸਾਹਨੀ, ਤਜਿੰਦਰ ਸਿੰਘ ਖ਼ਾਲਸਾ, ਅਜੀਤ ਸਿੰਘ ਤੁਲੀ, ਅਜੀਤ ਸਿੰਘ ਅਨੇਜਾ, ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਗੁਰਬਖਸ਼ ਸਿੰਘ ਬੇਦੀ, ਅਮਰਦੀਪ ਸਿੰਘ ਰਾਜੇਵਾਲ, ਜਤਿੰਦਰਬੀਰ ਸਿੰਘ, ਨਵਤੇਜ ਸਿੰਘ ਨਾਰੰਗ, ਡਾਇਰੈਕਟਰ ਡਾ: ਅੰਮ੍ਰਿਤਪਾਲ ਸਿੰਘ ਚਾਵਲਾ, ਸ਼੍ਰੀਮਤੀ ਜਸਵਿੰਦਰ ਕੌਰ ਮਾਹਲ, ਅਤੇ ਹੋਰਨਾਂ ਮੈਂਬਰਾਂ ਸਮੇਤ ਜੀ.ਟੀ ਰੋਡ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਹੋਰ ਪ੍ਰਿੰਸੀਪਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।