ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵੱਖ-ਵੱਖ ਪਿੰਡਾਂ ਦਾ ਦੋਰਾ ਕਰਨ ਮਗਰੋਂ ਪਿੰਡ ਸਾਹਿਬ ਚੱਕ
ਵਿਖੇ ਇੱਕ ਜਨਸਮੂਹ ਨੂੰ ਸੰਬੋਧਤ ਕੀਤਾ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਪਿੰਡ ਬਕਨੋਰ, ਤਾਰਾਗੜ੍ਹ, ਬੈਗੋਵਾਲ ਅਤੇ ਪੱਖੋਚੱਕ ਵਿਖੇ ਦੋਰਾ ਕਰਕੇ ਨਿਕਾਸੀ ਪਾਣੀ ਲਈ ਕੀਤੇ ਜਾਣ ਵਾਲੇ ਪ੍ਰਬੰਧ, ਪਿੰਡਾਂ ਅੰਦਰ ਛੱਪੜਾਂ ਦਾ ਨਵਨਿਰਮਾਣ ਆਦਿ ਦਾ ਜਾਇਜਾ ਲਿਆ ਗਿਆ ਨਰੇਸ਼ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਰਾਜਾ ਬਕਨੋਰ, ਸੁਰਿੰਦਰ ਸਾਹ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ।
ਕੈਬਨਿਟ ਮੰਤਰੀ ਕਟਾਰੂਚੱਕ ਪੰਜਾਬ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਅੰਦਰ ਪਹੁੰਚ ਕਰਕੇ ਪਿੰਡਾਂ ਵਿੱਚ ਨਿਕਾਸੀ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅੱਜ ਉਹ ਸਭ ਤੋਂ ਪਹਿਲਾ ਪਿੰਡ ਬਕਨੋਰ ਅੰਦਰ ਬਣਾਏ ਜਾ ਰਹੇ ਥਾਪਰ ਮਾਡਲ (ਛੱਪੜ) ਦਾ ਜਾਇਜ਼ਾ ਲੈਣ ਗਏ, ਤਾਰਾਗੜ੍ਹ ਵਿਖੇ ਵੀ ਨਿਕਾਸੀ ਦਾ ਪਾਣੀ ਦੀ ਕੋਈ ਵਿਵਸਥਾ ਨਾ ਹੋਣ ਕਰਕੇ ਲੋਕਾਂ ਨੂੰ ਨਰਕ ਭਰਿਆ ਜੀਵਨ ਗੁਜਾਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਤਾਰਾਗੜ ਅਤੇ ਬੈਗੋਵਾਲ ਵੀ ਸਥਿਤੀ ਅਜਿਹੀ ਹੀ ਬਣੀ ਹੋਈ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਦੋਰੇ ਦੋਰਾਨ ਜਿਨ੍ਹਾਂ ਪਿੰਡਾਂ ਵਿੱਚ ਪਹਿਲਾ ਤੋਂ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਕਾਰਜ਼ਾਂ ਵਿੱਚ ਤੇਜੀ ਲਿਆਉਣ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਲਈ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਰਾਸ਼ੀ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਸਾਹਿਬ ਚੱਕ ਵਿਖੇ ਜਿਥੋਂ ਦੇ ਪਿੰਡ ਦੇ ਲੋਕਾਂ ਨੇ ਸਰਵਸੰਮਤੀ ਦੇ ਨਾਲ ਪੰਚਾਇਤ ਦੀ ਚੋਣ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਪਿੰਡ ਨੂੰ ਨਿਯਮਾਂ ਦੇ ਅਨੁਸਾਰ ਸਰਵਸੰਮਤੀ ਨਾਲ ਜਿਹੜੀ ਪੰਚਾਇਤ ਦੀ ਚੋਣ ਹੁੰਦੀ ਹੈ, ਉਸ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਤਾਂ ਦਿੱਤੀ ਹੀ ਜਾਵੇਗੀ।ਉਨ੍ਹਾਂ ਵਲੋਂ ਪਿੰਡ ਦੇ ਦੋਰੇ ਦੋਰਾਨ ਦੇਖਣ ਵਿੱਚ ਆਇਆ ਹੈ ਕਿ ਪਿੰਡ ਦਾ ਜੰਝ ਘਰ ਜੋ ਕਿ ਬਹੁਤ ਹੀ ਖਸਤਾ ਹਾਲਤ ਹੈ ਉਸ ਦੇ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਪਿੰਡ ਨੂੰ ਇੱਕ ਵਧੀਆ ਜੰਝਘਰ ਬਣਾ ਕੇ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡ ਨੂੰ ਜੋ ਹੋਰ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਕਾਰਜਾਂ ਦੀ ਯੋਜਨਾ ਬਣਾ ਕੇ ਐਸਟੀਮੇਟ ਲਗਾਇਆ ਜਾਵੇ ਕਿ ਕਿੰਨਾ ਖਰਚ ਆ ਸਕਦਾ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media