Sunday, April 19, 2026

ਪਸ਼ੂਆਂ ਦੇ ਬੀਮੇ ਦੀ ਰਾਸ਼ੀ ‘ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ – ਵਰਿਆਮ ਸਿੰਘ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ ਸਮੇਂ-ਸਮੇਂ ‘ਤੇ ਟੀਕਾਕਰਨ ਕੀਤਾ ਜਾਂਦਾ ਹੈ, ਪਰ ਫਿਰ ਵੀ ਸਰਕਾਰ ਵੱਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ‘ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਮੱਝਾਂ ਅਤੇ ਗਾਵਾਂ ਦੇ ਬੀਮੇ ਦੀ ਰਾਸ਼ੀ ‘ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫਾਰਮਰ 1 ਤੋ 5 ਪਸ਼ੂਆਂ ਦਾ ਬੀਮਾ ਕਰਵਾ ਸਕਦਾ ਹੈ।ਇਸ ਸਕੀਮ ਤਹਿਤ ਪ੍ਰਤੀ ਪਸ਼ੂ ਦੀ ਕੀਮਤ 70 ਹਜਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।ਇਸ ਸਕੀਮ ਅਧੀਨ 1 ਸਾਲ ਦਾ ਬੀਮਾ ਐਸ.ਸੀ ਅਤੇ ਐਸ.ਟੀ ਫਾਰਮਰਾਂ ਦੇ ਪਸ਼ੂਆਂ ਲਈ 672 ਰੁਪਏ ਵਿੱਚ, 2 ਸਾਲ ਦਾ ਬੀਮਾ 1260 ਰੁਪਏ ਵਿੱਚ ਅਤੇ 3 ਸਾਲ ਦਾ ਬੀਮਾ 1680 ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਕਰਵਾ ਸਕਦਾ ਹੈ।ਜਨਰਲ ਜਾਤੀ ਦੇ ਫਾਰਮਰਾਂ ਦੇ ਪਸ਼ੂਆਂ ਦਾ ਬੀਮਾ 1 ਸਾਲ ਲਈ 1120 ਰੁਪਏ ਵਿੱਚ, 2 ਸਾਲ ਦਾ ਬੀਮਾ 2100/- ਰੁਪਏ ਵਿੱਚ ਅਤੇ 3 ਸਾਲ ਦਾ ਬੀਮਾ 2800/- ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਕਰਵਾ ਸਕਦਾ ਹੈ।ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜ਼ਾ ਲਿਆ ਹੈ ਜਾਂ ਨਹੀਂ ਲਿਆ ਹੈ, ਕਿਸਾਨ ਕ੍ਰੈਡਿਟ ਕਾਰਡ ਸਕੀਮ ਲਈ ਹੈ ਜਾਂ ਨਹੀਂ ਲਈ ਹੈ, ਸਕੀਮ ਦਾ ਲਾਭ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਨਾਲ ਸਬੰਧਤ ਦੁੱਧ ਉਤਪਾਦਕ ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਸਾਹਮਣੇ ਵੇਰਕਾ ਮਿਲਕ ਪਲਾਂਟ ਅਤੇ ਫੋਨ ਨੰਬਰ 0183-263083 ‘ਤੇ ਸੰਪਰਕ ਕਰ ਸਕਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …