Saturday, October 31, 2026

ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ਼ ਅਤੇ ਚਾਰੇ ਸਬੰਧੀ ਮਾਹਿਰਾਂ ਵਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਡਿਪਟੀ ਡਾਇਰੈਟਰ ਵਰਿਆਮ ਸਿੰਘ ਵਲੋਂ ਵਿਭਾਗ ਵਲੋਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਦੀਆਂ ਸਕੀਮਾਂ, ਸਬਸਿਡੀਆਂ ਅਤੇ ਪਸ਼ੂ ਬੀਮਾ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪਸ਼ੂ ਪਾਲਕਾਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਕੈਂਪ ਵਿੱਚ ਡਾਕਟਰ ਸੁਭਾਸ਼ ਚੰਦਰ ਅਰੋੜਾ, ਗੁਰਦਿਆਲ ਸਿੰਘ, ਗੁਰਚਰਨ ਸਿੰਘ, ਰਾਜੀਵ ਕੁਮਾਰ, ਸ਼੍ਰੀਮਤੀ ਜੋਤੀ ਸ਼ਰਮਾ ਅਤੇ ਪਿੰਡ ਦੇ ਸਰਪੰਚ ਕੇਵਲ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਵੀ ਸ਼ਾਮਲ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …