ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼
ਦਾ ਸਾਲ 2025-26 ਦਾ ਤਿਆਰ ਕੀਤਾ ਖੂਬਸੂਰਤ ਕੈਲੰਡਰ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਜਾਰੀ ਕੀਤਾ ਗਿਆ।ਉਨ੍ਹਾਂ ਨਾਲ ਐਸ.ਡੀ.ਐਮ ਚਰਨਜੀਤ ਸਿੰਘ ਵਾਲੀਆ, ਪੁਲਿਸ ਕਪਤਾਨ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਗੁਰਜ਼ੰਟ ਸਿੰਘ ਦੁੱਗਾ, ਮਨਜੀਤ ਸਿੰਘ ਬਾਲੀਆਂ, ਜਗਰੂਪ ਸਿੰਘ ਲੱਡਾ, ਹਰਬੰਸ ਸਿੰਘ ਚੀਮਾ, ਸਤਨਾਮ ਸਿੰਘ ਦਮਦਮੀ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਰਿਸ਼ੀ ਨੇ ਕਿਹਾ ਕਿ ਵੀਹਵੀਂ ਸਦੀ ਦੀ ਮਹਾਨ ਸ਼ਖਸ਼ੀਅਤ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਵਲੋਂ ਸਥਾਪਿਤ ਕੀਤੀ ਗਈ ਅਕਾਲ ਕਾਲਜ ਕੌਂਸਲ ਇਲਾਕਾ ਸੰਗਰੂਰ ਦੀ ਸਭ ਤੋਂ ਵੱਡੀ ਵਿਦਿਅਕ ਸੰਸਥਾ ਦੇ ਨਾਲ ਨਾਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਹੈ ਅਤੇ ਸੰਤ ਜੀ ਮਹਾਰਾਜ ਵਲੋਂ ਵਿਦਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਉਨਾਂ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਸਮੇਤ ਸਮੁੱਚੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪੁੱਜੇ ਆਗੂਆਂ ਨੂੰ ਜਿਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਉਨ੍ਹਾਂ ਅਕਾਲ ਕਾਲਜ ਕੌਂਸਲ ਦੇ ਪ੍ਰਬੰਧਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਬਾਬਾ ਭਰਪੂਰ ਸਿੰਘ ਚੰਗਾਲ, ਬਲਦੇਵ ਸਿੰਘ ਭੰਮਾਵੱਦੀ, ਭੁਪਿੰਦਰ ਸਿੰਘ ਗਰੇਵਾਲ, ਹਰਪਾਲ ਸਿੰਘ ਖਹਿਰਾ, ਲਾਭ ਸਿੰਘ ਸੰਧੂ, ਗੁਰਜੰਟ ਸਿੰਘ ਚੀਮਾ ਦੀਦਾਰਗੜੀਆ, ਰਣਜੀਤ ਸਿੰਘ ਬਹਾਦਰਪੁਰ, ਗਮਦੂਰ ਸਿੰਘ ਖਹਿਰਾ, ਹਾਕਮ ਸਿੰਘ ਕਿਸ਼ਨਗੜੀਆ, ਸਿਆਸਤ ਸਿੰਘ ਦੁੱਗਾਂ, ਨਾਜ਼ਰ ਸਿੰਘ, ਮੇਵਾ ਸਿੰਘ ਉੱਪਲੀ, ਪਰਮਜੀਤ ਸਿੰਘ ਚੰਗਾਲ, ਬਾਬਾ ਸੁਖਦੇਵ ਸਿੰਘ, ਮੈਨੇਜਰ ਜਸਵੀਰ ਸਿੰਘ ਗਿੱਦੜਵਾਹਾ, ਡਾਕਟਰ ਗੁਰਵੀਰ ਸਿੰਘ ਸੋਹੀ, ਸੁਖਵਿੰਦਰ ਸਿੰਘ ਭੱਠਲ, ਬੂਟਾ ਸਿੰਘ ਰੋਮਾਣਾ, ਚਰਨਜੀਤ ਸਿੰਘ ਸਿੱਧੂ, ਸਤਵਿੰਦਰ ਸਿੰਘ ਖਹਿਰਾ, ਮਨਜੀਤ ਸਿੰਘ ਚੰਗਾਲ ਹੋਰਾਂ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਵਲੋਂ ਇਸ ਕਾਰਜ਼ ਦੀ ਸ਼ਲਾਘਾ ਕੀਤੀ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media