ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਪ੍ਰਿੰਸੀਪਲ
ਡਾਕਟਰ ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਪ੍ਰੋਗਰਾਮ ਅਫ਼ਸਰ ਡਾਕਟਰ ਰੂਬੀ ਜ਼ਿੰਦਲ ਅਤੇ ਡਾਕਟਰ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ।ਕੈਂਪ ਵਿੱਚ ਕਾਲਜ ਦੇ 150 ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ।ਸਮਾਪਤੀ ਸਮਾਰੋਹ ਦੌਰਾਨ ਵਲੰਟੀਅਰਾਂ ਨੇ ਆਪਣੇ ਨਿੱਜੀ ਵਿਕਾਸ `ਤੇ ਕੈਂਪ ਦੇ ਪ੍ਰਭਾਵ ਬਾਰੇ ਵਿਚਾਰ ਸਾਂਝੇ ਕੀਤੇ।ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਮਾਗਮ ਦੀ ਪ੍ਰਧਾਨਗੀ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤੀ।
ਵਿਸ਼ੇਸ਼ ਮਹਿਮਾਨ ਵਜੋਂ ਕਾਲਜ ਕਮੇਟੀ ਮੈਂਬਰ ਮਨਜੀਤ ਸਿੰਘ ਬਾਲੀਆਂ ਅਤੇ ਸਤਨਾਮ ਸਿੰਘ ਦਮਦਮੀ ਪਹੁੰਚੇ। ਕਾਲਜ ਪ੍ਰਿੰਸੀਪਲ ਡਾ: ਅਮਨਦੀਪ ਕੌਰ ਵੱਲੋਂ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਉਨ੍ਹਾਂ ਐਨ.ਐਸ.ਐਸ ਪ੍ਰੋਗਰਾਮ ਅਫਸਰਾਂ ਅਤੇ ਵਲੰਟੀਅਰਾਂ ਦੇ ਮਿਸਾਲੀ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਟੀਮ ਵਰਕ ਲਈ ਧੰਨਵਾਦ ਕੀਤਾ।ਡਾ: ਰੂਬੀ ਜ਼ਿੰਦਲ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਵਲੰਟੀਅਰਾਂ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦੀ ਰੂਪ-ਰੇਖਾ ਦੱਸਦਿਆਂ ਸੱਤ-ਰੋਜ਼ਾ ਕੈਂਪ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।ਮੁੱਖ ਮਹਿਮਾਨ ਕੁਲਵਿੰਦਰ ਸਿੰਘ ਨੇ ਸਾਬਕਾ ਐਨ.ਐਸ.ਐਸ ਵਲੰਟੀਅਰ ਵਜੋਂ ਆਪਣੇ ਪ੍ਰੇਰਨਾਦਾਇਕ ਤਜ਼ਰਬੇ ਸਾਂਝੇ ਕੀਤੇ।ਉਹਨਾਂ ਵਾਲੰਟੀਅਰਾਂ ਨੂੰ ਜੋਸ਼ ਅਤੇ ਸਮਰਪਣ ਨਾਲ ਸਮਾਜ ਦੀ ਸੇਵਾ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣੇ ਧੰਨਵਾਦੀ ਸ਼ਬਦਾਂ ਵਿੱਚ ਵਿਦਿਆਰਥੀਆਂ ਵਲੋਂ ਪੂਰੇ ਹਫ਼ਤੇ ਦੌਰਾਨ ਕੀਤੇ ਗਏ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਬੀ.ਏ ਫਾਈਨਲ ਦੇ ਵਿਦਿਆਰਥੀ ਰਣਦੀਪ ਕੌਰ ਅਤੇ ਹਰਸ਼ ਉੱਪਲ ਨੂੰ ਕ੍ਰਮਵਾਰ ਸਰਵੋਤਮ ਲੜਕੀ ਵਾਲੰਟੀਅਰ ਅਤੇ ਸਰਵੋਤਮ ਲੜਕੇ ਵਾਲੰਟੀਅਰ ਵਜੋਂ ਪ੍ਰਸੰਸਾ ਪੁਰਸਕਾਰ ਦਿੱਤੇ ਗਏ।ਕੈਂਪ ਦੇ ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਲੰਟੀਅਰਾਂ ਨੂੰ ਵੀ ਇਨਾਮ ਵੰਡੇ ਗਏ।ਡਾ: ਗੁਰਦੀਪ ਸਿੰਘ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਨੇ ਸਟੇਜ਼ ਸੰਚਾਲਨ ਕੀਤਾ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media