Wednesday, January 8, 2025

ਆਮ ਆਦਮੀ ਪਾਰਟੀ `ਚ ਸ਼ਾਮਲ ਹੋਏ 4 ਆਜ਼ਾਦ ਕੌਂਸਲਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ `ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ, ਜਦ ਇਥੋਂ ਚਾਰ ਆਜ਼ਾਦ ਕੌਂਸਲਰ ਸੀਨੀਅਰ ਆਗੂਆਂ ਦੀ ਹਾਜ਼ਰੀ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ।ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਨੇ ਸਾਰੇ ਕੌਂਸਲਰਾਂ ਦਾ ਆਪ ਪਰਿਵਾਰ ਵਿੱਚ ਸਵਾਗਤ ਕੀਤਾ।ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ (ਦਿਹਾਤੀ) ਬਲਜਿੰਦਰ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਅਜੀਤ ਸਿੰਘ ਬਿੱਟੂ ਅਤੇ ਅਮੀਰ ਸਿੰਘ ਘੁੱਲੀ ਵੀ ਹਾਜ਼ਰ ਸਨ।

Check Also

ਪਿੰਡ ਘੋੜੇਨਾਂਵ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ …