
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰ ਅਤੇ ਖੇਡਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।ਬੀਤੇ ਦਿਨੀ ਸਾਂਈ ਗਰੁੱਪ ਆਫ਼ ਇੰਸਟੀਚਿਊਸ਼ਨਜ, ਪਠਾਨਕੋਟ ਵਿਖੇ ਆਲ ਇੰਡੀਆ ਇੰਟਰ ਵਰਸਿਟੀ ਪਾਵਰ ਲਿਫਟਿੰਗ ਚੈਪੀਅਨਸ਼ਿਪ ਵਿਚ ਬਾਬਾ ਫ਼ਰੀਦ ਕਾਲਜ ਦੀ ਬੀ.ਐਸ.ਸੀ. (ਐਮ. ਸੀ.ਐਮ.) ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਬਰਾੜ ਨੇ ਪਹਿਲਾ ਸਥਾਨ ਪਾ੍ਰਪਤ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂ ਰੋੋੋਸ਼ਨ ਕੀਤਾ ਹੈ।ਇਸ ਚੈਂਪੀਅਨਸ਼ਿਪ ਵਿੱਚ ਪੂਰੇ ਭਾਰਤ ਵਿੱਚੋਂ 80 ਤੋਂ ਵਧੇਰੇ ਯੁਨੀਵਰਸਿਟੀਆਂ ਨੇ ਹਿੱਸਾ ਲਿਆ।ਬਾਬਾ ਫ਼ਰੀਦ ਕਾਲਜ ਦੀ ਇਸ ਹੋਣਹਾਰ ਵਿਦਿਆਰਥਣ ਨੇ ਇਸ ਚੈਪੀਅਨਸ਼ਿਪ ਵਿੱਚ 393.5 ਕਿਲੋਗ੍ਰਾਮ ਭਾਰ ਚੁੱਕ ਕੇ ਗੋਲਡ ਮੈਡਲ ਜਿੱਤਿਆ ਹੈ।ਦੱਸਣਯੋਗ ਹੈ ਕਿ ਸਿਮਰਨਪ੍ਰੀਤ ਕੌਰ ਬਰਾੜ ਨੇ ਵਰਲਡ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਭਾਗ ਲੈ ਚੁੱਕੀ ਪੂਜਾ ਕੋਹਲੀ ਨੂੰ ਪਛਾੜ ਕੇ ਨਾ ਸਿਰਫ ਬਾਬਾ ਫ਼ਰੀਦ ਕਾਲਜ ਦਾ ਨਾਂ ਚਮਕਾਇਆ ਹੈ ਸਗੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿੱਧਤਾ ਕਰਦੇ ਹੋਏ ਪੰਜਾਬ ਦਾ ਨਾਂ ਪੂਰੇ ਭਾਰਤ ਵਿੱਚ ਬੁਲੰਦ ਕੀਤਾ ਹੈ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਖੇਡਾਂ ਦੇ ਖੇਤਰ ਵਿੱਚ ਬਾਬਾ ਫ਼ਰੀਦ ਕਾਲਜ ਵੱਲੋਂ ਕੀਤੀ ਇਸ ਅਹਿਮ ਪ੍ਰਾਪਤੀ ‘ਤੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਜੇਤੂ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।ਉਹਨਾਂ ਨੇ ਕਿਹਾ ਕਿ ਸੰਸਥਾ ਨੂੰ ਇਸ ਵਿਦਿਆਰਥਣ ਤੇ ਬਹੁਤ ਮਾਣ ਹੈ ਜਿਸ ਨੇ ਪਹਿਲਾ ਵੀ ਅਨੇਕਾਂ ਇਨਾਮ ਜਿੱਤ ਕੇ ਬਾਬਾ ਫ਼ਰੀਦ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ ।ਉਨਾਂ ਨੇ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਭਵਿੱਖ ਵਿੱਚ ਸਾਡੀ ਇਹ ਹੋਣਹਾਰ ਵਿਦਿਆਰਥਣ ਵਰਲਡ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਪ੍ਰਤੀਨਿੱਧਤਾ ਕਰੇਗੀ ਅਤੇ ਜਿੱਤ ਹਾਸਲ ਕਰਕੇ ਇਲਾਕੇ ਅਤੇ ਦੇਸ਼ ਦਾ ਨਾਂ ਹੋਰ ਬੁਲੰਦੀਆਂ ਤੇ ਲੈ ਜਾਵੇਗੀ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਜੇਤੂ ਵਿਦਿਆਰਥਣ ਨੂੰ ਇਸ ਅਹਿਮ ਪ੍ਰਾਪਤੀ ਲਈ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਨੇ ਪੰਜਾਬੀ ਯੁਨੀਵਰਸਿਟੀ ਪਟਿਆਲਾ ਦੀ ਇੰਟਰ ਕਾਲਜ ਪਾਵਰ ਲਿਫਟਿੰਗ ਚੈਪੀਅਨਸ਼ਿਪ ਵਿੱਚ ਵੀ ਗੋਲਡ ਮੈਡਲ ਜਿੱਤ ਕੇ ਬਾਬਾ ਫ਼ਰੀਦ ਕਾਲਜ ਦੀ ਬੱਲੇ ਬੱਲੇ ਕਰਵਾਈ । ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ.ਵਲੈਤ ਸਿੰਘ ਬਰਾੜ ਅਤੇ ਵਾਈਸ ਪ੍ਰਿੰਸੀਪਲ ਮਨੀਸ਼ ਬਾਂਸਲ ਨੇ ਵੀ ਜੇਤੂ ਵਿਦਿਆਰਥਣ ਦੀ ਹੌਸਲਾ ਅਫਜਾਈ ਕਰਦਿਆਂ ਕਾਲਜ ਦੇ ਸਪੋਰਟਸ ਇੰਚਾਰਜ ਜਸਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਵੱਲੋਂ ਕੀਤੇ ਸਾਰਥਿਕ ਯਤਨਾਂ ਦੀ ਵੀ ਭਰਪੂਰ ਸਲਾਘਾ ਕੀਤੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media