ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵਲੋਂ ਅੱਜ
ਵੱਖ-ਵੱਖ ਥਾਵਾਂ ‘ਤੇ ਇੱਕ ਵਿਸ਼ੇਸ਼ ਮੁਹਿੰੰਮ ਤਹਿਤ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ।ਟਰੈਫਿਕ ਪੁਲਿਸ ਦੇ ਇੰਚਾਰਜ਼ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਸੂਬੇ ਭਰ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਅਤੇ ਜਿਸ ਕਾਰਨ ਅਕਸਰ ਸੜਕ ਹਾਦਸੇ ਵਾਪਰ ਜਾਂਦੇ ਹਨ।ਉਹਨਾਂ ਕਿਹਾ ਕਿ ਅਹਤਿਆਤ ਵਜੋਂ ਵਾਹਨਾਂ ਦੇ ਪਿਛਲੇ ਪਾਸੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਾਅ ਹੋ ਸਕੇ।ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਹਨ ਚਲਾਉਣ ਸਮੇਂ ਪੂਰੀ ਸਾਵਧਾਨੀ ਵਰਤਨ।ਰਿਫਲੈਕਟਰ ਲਗਾਉਣ ਸਮੇਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸਰਵਨ ਸਿੰਘ, ਰਾਮ ਪ੍ਰਤਾਪ, ਹੋਲਦਾਰ ਪ੍ਰਗਟ ਸਿੰਘ ਅਤੇ ਪੀ.ਐਚ.ਸੀ ਮਨਜੀਤ ਸਿੰਘ ਵੀ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media