ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ‘ਤੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਸ਼੍ਰੀ ਆਖੰਡ ਪਾਠ ਅਤੇ ਸ਼੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਦੀ ਨਿਗਰਾਨੀ ਵਿੱਚ ਪਾਏ ਗਏ।ਉਪਰੰਤ ਇਸਤਰੀ ਸਤਿਸੰਗ ਸਭਾ ਵਲੋਂ ਸਵਰਨ ਕੌਰ, ਗੁਰਲੀਨ ਕੌਰ ਪਰਵਿੰਦਰ ਕੌਰ, ਤੇਜਿੰਦਰ ਕੌਰ ਗੁੱਡੀ, ਰੇਖਾ ਕਾਲੜਾ, ਕਿਰਨ ਦੂਆ, ਗੁਰਬੀਰ ਕੌਰ ਬੇਬੀ ਦੇ ਜਥਿਆਂ ਨੇ ਅਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਕੀਰਤਨੀਏ ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਗੁਰਿੰਦਰ ਵੀਰ ਸਿੰਘ ਤੇ ਗੁਰਕੰਵਲ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਦਿਨ ਅਤੇ ਰਾਤ ਦੇ ਵਿਸ਼ਾਲ ਗੁਰਮਤਿ ਸਮਾਗਮਾਂ ਵਿੱਚ ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਨੇ ਕੀਤੀ।ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਬਲਜੀਤ ਸਿੰਘ ਰਬਾਬੀ ਦਿੱਲੀ ਅਤੇ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲਿਆਂ ਦੇ ਜਥੇ ਨੇ ਕੀਰਤਨ ਕੀਤਾ।ਰਾਤਰੀ ਦੇ ਸਮਾਗਮ ਵਿੱਚ ਪ੍ਰੋ. ਜਗਰੂਪ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਰਾਗਮਈ ਕੀਰਤਨ ਕੀਤਾ ਅਤੇ ਭਾਈ ਪ੍ਰੇਮਜੀਤ ਸਿੰਘ ਹੀਰਾ ਸੰਗਰੂਰ ਵਾਲਿਆਂ ਨੇ ਸ਼ਬਦਾਂ ਰਾਹੀਂ ਬੀਰ ਰਸ ਮਾਹੌਲ ਸਿਰਜ਼ ਦਿੱਤਾ।ਜਦੋਂ ਕਿ ਭਾਈ ਮਨਦੀਪ ਸਿੰਘ ਮੁਰੀਦ ਨੇ ਗੁਰੂ ਸਾਹਿਬ ਜੀ ਦੀ ਸ਼ਖ਼ਸ਼ੀਅਤ ਅਤੇ ਇਤਿਹਾਸ ਬਾਰੇ ਚਾਨਣਾ ਪਾਇਆ।
ਇਸ ਮੌਕੇ ਇਕਬਾਲਜੀਤ ਸਿੰਘ ਪੂਨੀਆ, ਕੌਂਸਲਰ ਸਿਮਰਤ ਕੌਰ ਰਾਣਾ, ਵਿਜੈ ਲੰਕੇਸ਼, ਮਨੀ ਕਥੂਰੀਆ ਦੇ ਨਾਲ ਮਨਜੀਤ ਸਿੰਘ ਲੱਖੋਵਾਲ, ਪੂਰਨ ਚੰਦ ਅਰੋੜਾ, ਭੁਪਿੰਦਰ ਸਿੰਘ ਗਰੇਵਾਲ, ਬਾਬਾ ਪਿਆਰਾ ਸਿੰਘ, ਡਾ. ਭੁਪਿੰਦਰ ਸਿੰਘ, ਲਖਵੀਰ ਸਿੰਘ ਲੱਖਾ, ਸਰਬਜੀਤ ਸਿੰਘ ਰੇਖੀ, ਜਤਿੰਦਰ ਸਿੰਘ ਰੇਖੀ, ਗੁਰਸਿਮਰਨ ਸਿੰਘ ਗੁਜਰਾਲ, ਅਵਨੀਤ ਸਿੰਘ, ਹਰਵਿੰਦਰ ਸਿੰਘ ਪੱਪੂ, ਅਜੀਤ ਸਿੰਘ, ਜਸਮੀਤ ਸਿੰਘ ਸਾਹਨੀ ਯੂ.ਐਸ.ਏ ਸਮੇਤ ਇਸਤਰੀ ਸਤਿਸੰਗ ਸਭਾਵਾਂ ਦੇ ਨੁਮਾਇੰਦਿਆਂ ਨੇ ਲਵਾਈ ਅਤੇ ਰਾਜਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸਾਹਨੀ, ਗੁਰਪ੍ਰੀਤ ਸਿੰਘ ਰੋਬਿਨ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ ਸਾਹਨੀ, ਹਰਿੰਦਰ ਪਾਲ ਸਿੰਘ ਕੋਹਲੀ, ਮਨਵਿੰਦਰ ਸਿੰਘ ਸੋਬਤੀ, ਹਰਿੰਦਰ ਵੀਰ ਸਿੰਘ, ਜਸਵਿੰਦਰ ਸਿੰਘ ਸੋਬਤੀ, ਗਗਨਦੀਪ ਸਿੰਘ ਨੇ ਵੱਖ-ਵੱਖ ਪ੍ਰਬੰਧਾਂ ਦੀ ਨਿਗਰਾਨੀ ਕੀਤੀ।ਹਰੀਸ਼ ਅਰੋੜਾ ਦੀ ਅਗਵਾਈ ਵਿੱਚ ਨਗਨ ਬਾਬਾ ਸਾਹਿਬ ਦਾਸ ਸੇਵਾ ਦਲ, ਭਾਈ ਘਨ੍ਹਈਆ ਜੀ ਸੇਵਾ ਦਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਸਮੇਤ ਪਰਮਿੰਦਰ ਸਿੰਘ, ਸਾਹਿਬਜੋਤ ਸਿੰਘ, ਕੁਲਬੀਰ ਸਿੰਘ, ਮਨਕੀਰਤ ਸਿੰਘ, ਸਰਗੁਨ ਦੀਪ ਸਿੰਘ, ਗੁਰਜੋਤ ਸਿੰਘ, ਮਨਦੀਪ ਸਿੰਘ ਬੋਨੀ, ਏਕਜੋਤ ਸਿੰਘ, ਦਮਨਜੀਤ ਸਿੰਘ ਸਰਨਾ, ਜਗਜੀਤ ਸਿੰਘ, ਜਸਵਿੰਦਰ ਸਿੰਘ ਟੁਰਨਾ, ਜਗਜੀਤ ਸਿੰਘ, ਬਲਵੰਤ ਸਿੰਘ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਜਥਿਆਂ ਅਤੇ ਸ਼ਖ਼ਸ਼ੀਅਤਾਂ ਨੂੰ ਗੁਰਦੁਆਰਾ ਸਾਹਿਬ ਵਲੋਂ ਜਸਵਿੰਦਰ ਸਿੰਘ ਪਿ੍ੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਦਲਵੀਰ ਸਿੰਘ ਬਾਬਾ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਪ੍ਰੀਤ, ਹਰਿੰਦਰ ਵੀਰ ਸਿੰਘ, ਮੋਹਨ ਸਿੰਘ, ਜਸਵਿੰਦਰ ਸਿੰਘ ਸਾਹਨੀ, ਜਗਜੋਤ ਸਿੰਘ ਮੁੰਬਈ, ਹਰਜੀਤ ਸਿੰਘ, ਚਰਨਜੀਤ ਪਾਲ ਸਿੰਘ, ਮੋਹਨ ਸਿੰਘ, ਮਨਪ੍ਰੀਤ ਸਿੰਘ ਗੋਲਡੀ, ਮਨਦੀਪ ਸਿੰਘ ਸ਼ੈਲੀ, ਮਾਤਾ ਸਵਰਨ ਕੌਰ ਆਦਿ ਨੇ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਰਾਜਵੀਰ ਸਿੰਘ, ਰਣਜੀਤ ਕੌਰ ਫਤਿਹਗੜ੍ਹ ਛੰਨਾ ਦੀ ਅਗਵਾਈ ਵਿੱਚ ਪੰਜਾਬ ਐਜੂਕੇਟ ਪ੍ਰੋਜੈਕਟ ਅਤੇ ਪਿੰਗਲਵਾੜਾ ਸਾਹਿਤ ਦਾ ਸਟਾਲ ਲਗਾਇਆ ਗਿਆ।
Check Also
ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ
ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …