Thursday, March 13, 2025
Breaking News

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ

ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਖਾਲਸਾ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਬੱਚੀਆਂ ਦੀ ਸਹਾਇਤਾ ਲਈ ਕ੍ਰਮਵਾਰ 5 ਅਤੇ 1 ਲੱਖ ਦਾ ਚੈਕ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ ਦੀ ਮੌਜ਼ੂਦਗੀ ’ਚ ਫਾਊਂਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਦੁਆਰਾ ਭੇਂਟ ਕੀਤੇ ਉਕਤ ਚੈਕਾਂ ਨੂੰ ਮੌਕੇ ’ਤੇ ਹੀ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਸੌਂਪ ਦਿੱਤਾ ਗਿਆ।
ਛੀਨਾ ਨੇ ਕਿਹਾ ਕਿ ਯੂ.ਐਸ.ਏ ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ ਵਲੋਂ ਪਹਿਲਾਂ ਵੀ ਵਿਸ਼ੇਸ਼ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।ਗਲੋਬਲ ਰੀਚ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਗਰੀਬ ਪਰਿਵਾਰ ਤੋਂ ਮੈਰੀਟੋਰੀਅਸ ਬੱਚੀਆਂ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੀਆਂ।
ਡਾ. ਸੁਰਿੰਦਰ ਕੌਰ ਅਤੇ ਪ੍ਰਿੰ: ਨਾਗਪਾਲ ਨੇ ਕਿਹਾ ਕਿ ਉਹ ਇਸ ਸਹਾਇਤਾ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ।ਹੁਸ਼ਿਆਰ ਨਗਰ ਨੇ ਦੱਸਿਆ ਕਿ ਇੰਟਰਨੈਸ਼ਨਲ ਦੀ ਯੂ.ਐਸ.ਏ ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ, ਕਾਰਜ ਸਿੰਘ, ਪ੍ਰਧਾਨ ਸ੍ਰੀਮਤੀ ਗੁਰਵਰਿੰਦਰ ਕੌਰ ਦਾ ਇਹ ਮਕਸਦ ਸੀ ਕਿ ਉਹ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਦੀ ਸਹਾਇਤਾ ਲਈ ਯਤਨ ਕਰਨ।ਜਿਨ੍ਹਾਂ ਦੇ ਇਸੇ ਟੀਚੇ ਤਹਿਤ ਅੱਜ ਵੁਮੈਨ ਕਾਲਜ ਲਈ ਸਾਲ ਦੀ ਕੁੱਲ 8 ਲੱਖ ’ਚੋਂ ਪਹਿਲੀ ਕਿਸ਼ਤ ਵਜੋਂ ਡਾ. ਸੁਰਿੰਦਰ ਕੌਰ ਕੌਰ ਨੂੰ ਵਿਦਿਆਰਥਣਾਂ ਲਈ 5 ਲੱਖ ਅਤੇ ਸਕੂਲ ਲਈ ਸਾਲ ਦੇ ਕੁੱਲ ਡੇਢ ਲੱਖ ’ਚੋਂ 1 ਲੱਖ ਰੁਪਏ ਦਾ ਚੈਕ ਪ੍ਰਿੰ: ਨਾਗਪਾਲ ਨੂੰ ਭੇਂਟ ਕੀਤਾ ਗਿਆ ਹੈ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …