Thursday, March 13, 2025
Breaking News

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਧਾਰਮਿਕ ਟੂਰ ਲਗਵਾਇਆ

ਭੀਖੀ, 9 ਜਨਵਰੀ (ਕਮਲ ਜ਼ਿੰਦਲ) – ਸਥਾਨਕ ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਐਂਡ ਕੋਚਿੰਗ ਸੈਂਟਰ ਭੀਖੀ ਵੱਲੋਂ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਧਾਰਮਿਕ ਟੂਰ ਲਗਵਾਇਆ ਗਿਆ।ਐਮ.ਡੀ ਮੈਡਮ ਅਮਨਦੀਪ ਕੌਰ ਅਤੇ ਸੈਂਟਰ ਹੈਡ ਜਗਸੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਸ੍ਰੀ ਤਰਨਤਾਰਨ ਸਾਹਿਬ, ਸ੍ਰੀ ਮਹਿਤਆਣਾ ਸਾਹਿਬ ਆਦਿ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਬਾਹਗਾ ਬਾਰਡਰ ਦੀ ਪ੍ਰੇਡ ਦਿਖਾਈ ਗਈ ਅਤੇ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਟੂਰ ਵਿੱਚ ਅਮਰ ਸਿੰਘ, ਪ੍ਰਦੀਪ ਸਿੰਘ, ਮੈਡਮ ਸਿਮਰਜੀਤ ਕੌਰ ਤੇ ਮੈਡਮ ਹਰਪ੍ਰੀਤ ਕੌਰ ਵੀ ਸ਼ਾਮਲ ਸਨ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …