Wednesday, September 23, 2026

ਮੁਕਾਬਲਾ ਪ੍ਰੀਖਿਆਵਾਂ ਲਈ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਏ.ਡੀ.ਸੀ ਯੂ.ਡੀ-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਮੇਜਰ ਅਮਿਤ ਸਰੀਨ ਨੇ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਅਧੀਨ ਮੁਫਤ ਟ੍ਰੇਨਿੰਗ ਲੈ ਰਹੀਆਂ ਲੜਕੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲੇ ਦੀਆਂ ਲੜਕੀਆਂ ਨੂੰ ਸਰਕਾਰੀ ਨੌਕਰੀ ਦੀ ਤਿਆਰੀ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਕਾਬਲ ਬਨਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮੁਫਤ ਕਲਾਸਾਂ ਚੱਲ ਰਹੀਆਂ ਹਨ।ਜਿਸ ਵਿੱਚ ਫਸ਼ਸ਼ਸ਼ਭ, ਸ਼ਸ਼ਛ, ਸ਼ਭਫਸ਼ ਰੇਲਵੇ ਆਦਿ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ।ਉਹਨਾਂ ਬੱਚਿਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਨ ਦੇ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।ਇਹ ਟ੍ਰੇਨਿੰਗ ਕਲਾਸਾਂ ਗਿਆਨਮ ਅਤੇ ਈ.ਡੀ.ਐਕਸ ਇੰਸਟੀਚਿਊਟ ਵਲੋਂ ਲਈਆਂ ਜਾ ਰਹੀਆਂ ਹਨ।ਉਹਨਾਂ ਨਾਲ ਰੋਜ਼ਗਾਰ ਅਫਸਰ ਮੁਕੇਸ਼ ਸਾਰੰਗਲ, ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਅਤੇ ਕਰੀਅਰ ਕਾਊਂਸਲਰ ਗੌਰਵ ਕੁਮਾਰ ਅਤੇ ਗਿਆਨਮ ਇੰਸਟੀਚਿਊਟ ਤੋਂ ਸਿਧਾਰਥ ਖੰਨਾ ਅਤੇ ਈ.ਡੀ.ਐਕਸ ਕੈਂਪਸ ਤੋਂ ਵਿਸ਼ਾਲ ਹਾਜ਼ਰ ਸਨ।ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …