Sunday, November 9, 2025

ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ – ਹਰਦੀਪ ਸਿੰਘ

ਪਠਾਨਕੋਟ, 10 ਜਨਵਰੀ 2025 (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਨ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹਰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਵਿੱਚ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਨਛੱਤਰ ਸਿੰਘ ਡੀ.ਐਸ.ਪੀ ਸਿਟੀ ਪਠਾਨਕੋਟ, ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਯੁਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਪ੍ਰਾਇਮਰੀ, ਯਸਪਾਲ ਸਿੰਘ ਬਾਜਵਾ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ।
ਵਧੀਕ ਡਿਪਟੀ ਕਮਿਸਨਰ (ਜ) ਨੇ ਦੱਸਿਆ ਕਿ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ 20 ਅਤੇ 22 ਜਨਵਰੀ ਨੂੰ ਰਿਹਰਸਲ ਕੀਤੀ ਜਾਵੇਗੀ ਅਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੋਰਾਨ ਵੱਖ-ਵੱਖ ਸਕੂਲਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਐਨ.ਸੀ.ਸੀ, ਮਹਿਲਾ ਪੁਲਿਸ ਅਤੇ ਹੋਮ ਗਾਰਡ ਵਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …