ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਵਲੋਂ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਇਥੋਂ ਦੀ ਗਾਹੁ ਪੱਤੀ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਸਤਗੁਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।ਰਾਗੀ ਸਿੰਘਾਂ ਅਤੇ ਬੁਲਾਰਿਆਂ ਨੇ ਬਾਬਾ ਮੋਤੀ ਰਾਮ ਵਲੋਂ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਕੀਤੀ ਸੇਵਾ ਅਤੇ ਕੁਰਬਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਜਿੰਦਰ ਦੀਪਾ ਹਲਕਾ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ ਸੁਨਾਮ, ਸੰਜੂ ਪੀ.ਏ (ਕੈਬਨਿਟ ਮੰਤਰੀ ਅਮਨ ਅਰੋੜਾ) ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਆਪ ਆਗੂ ਬਲਵਿੰਦਰ ਸਿੰਘ ਢਿੱਲੋਂ, ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸਰਪੰਚ ਜੁਗਰਾਜ ਸਿੰਘ ਸੰਸਾਰੀ, ਅਮਰਜੀਤ ਸਿੰਘ ਗਿੱਲ, ਹਰਮੇਸ਼ ਸਿੰਘ ਸਿੱਧੂ ਕੈਨੇਡਾ, ਬਲਦੇਵ ਸਿੰਘ ਰੱਤੋਕੇ ਪ੍ਰਧਾਨ ਰਾਮਗੜ੍ਹੀਆ ਸਭਾ, ਆਮ ਆਦਮੀ ਪਾਰਟੀ ਦੇ ਬਲਾਕ ਲੌਂਗੋਵਾਲ ਪ੍ਰਧਾਨ ਵਿੱਕੀ ਵਸਿਸ਼ਟ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਗੁਰਚਰਨ ਸਿੰਘ ਮਹਿਰਾ, ਸਾਬਕਾ ਪ੍ਰਧਾਨ ਦਲਜੀਤ ਸਿੰਘ ਸਿੱਧੂ, ਮੇਲਾ ਸਿੰਘ ਸੂਬੇਦਾਰ, ਕਮਲ ਬਰਾੜ, ਅਵਤਾਰ ਸਿੰਘ ਧੌਚਕ, ਸੁਖਦੇਵ ਸਿੰਘ ਸਾਬਕਾ ਐਮ.ਸੀ, ਪ੍ਰਧਾਨ ਬੂਟਾ ਸਿੰਘ, ਕਾਮਰੇਡ ਮੰਗਤ ਰਾਮ, ਪੂਰਨ ਸਿੰਘ ਦੁੱਲਟ, ਜਥੇਦਾਰ ਮਹਿੰਦਰ ਸਿੰਘ ਦੁੱਲਟ, ਸਾਬਕਾ ਕੌਂਸਲਰ ਕਰਮ ਸਿੰਘ ਘੁੱਕ, ਦਰਸਨ ਸਿੰਘ (ਮੰਤਰੀ), ਕੌਸਲਰ ਜਗਜੀਤ ਸਿੰਘ ਕਾਲਾ, ਗੁਰਦੁਆਰਾ ਯਾਦਗਰ ਸ਼ਹੀਦਾਂ ਪੱਤੀ ਦੁੱਲਟ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਪੰਡਤ ਨਰੇਸ਼ ਕੁਮਾਰ ਸ਼ਾਸਤਰੀ, ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਚੋਟੀਆਂ, ਸਰਬਣ ਸਿੰਘ ਗਿੱਲ, ਕਾਮਰੇਡ ਸਤਪਾਲ ਸੱਤਾ, ਅਵਤਾਰ ਸਿੰਘ ਦੁੱਲਟ, ਨਿਰਭੈ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਸਬਾ ਨਿਵਾਸੀ ਹਾਜ਼ਰ ਸਨ।ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ …