ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਅਦਿੱਤਿਆ ਉਪਲ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਹਿੱਤ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ 15ਵਾਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੰਜਾਬ ਇਲੈਕਸ਼ਨ ਕੁਇਜ਼-2025 ਤਹਿਤ 19 ਜਨਵਰੀ 2025 (ਦਿਨ ਐਤਵਾਰ) ਨੂੰ ਆਨਲਾਈਨ ਅਤੇ 24 ਜਨਵਰੀ 2025 (ਦਿਨ ਸ਼ੁੱਕਰਵਾਰ) ਨੂੰ ਆਫ਼ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ https://Punjab.indiastatquiz.com/ çÆ Website ‘ਤੇ 17 ਜਨਵਰੀ 2025 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਕੋਈ ਵੀ ਵਿਅਕਤੀ ਜਿਸ ਕੋਲ ਪੰਜਾਬ ਦਾ ਸਹੀ ਨਿਵਾਸੀ ਸਬੂਤ ਹੈ, ਜਿਵੇਂ ਕਿ ਆਧਾਰ ਕਾਰਡ, ਵੋਟਰ ਆਈ.ਡੀ ਕਾਰਡ, ਜਾਂ 9ਵੀਂ ਜਮਾਤ ਅਤੇ ਇਸ ਤੋਂ ਵੱਧ ਦੇ ਵਿਦਿਆਰਥੀਆਂ ਲਈ ਵਿਦਿਆਰਥੀ ਆਈ ਡੀ ਕਾਰਡ, ਆਨਲਾਈਨ ਪ੍ਰੀਖਿਆ ਵਿੱਚ ਭਾਗ ਲੈ ਸਕਦਾ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਇਹ ਵੀ ਦੱਸਿਆ ਗਿਆ ਕਿ ਪਹਿਲੇ ਗੇੜ ਵਿੱਚ ਜ਼ਿਲ੍ਹਾ ਪੱਧਰ ‘ਤੇ ਜੇਤੂਆਂ ਦੀ ਪਹਿਚਾਣ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਪਹਿਲੇ ਨੰਬਰ ‘ਤੇ ਆਉਣ ਵਾਲੇ ਜੇਤੂ ਨੂੰ ਇੱਕ ਸਮਾਰਟਫੋਨ ਦਿੱਤਾ ਜਾਵੇਗਾ ਅਤੇ ਫਾਈਨਲ ਆਫਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿੱਚਕਾਰ 24 ਜਨਵਰੀ 2025 (ਦਿਨ ਸ਼ੁਕਰਵਾਰ) ਨੂੰ ਲੁਧਿਆਣਾ ਵਿਖੇ ਹੋਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਜੇਤੂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਇੱਕ ਵਿੰਡੋਜ਼ ਲੈਪਟਾਪ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਦੂਜੇ ਸਥਾਨ ‘ਤੇ ਆਉਣ ਵਾਲੇ ਨੂੰ ਇੱਕ ਐਨਡਰੋਆਇਡ ਟੇਬਲੈਟ ਅਤੇ ਤੀਜ਼ੇ ਸਥਾਨ ‘ਤੇ ਆਉਣ ਵਾਲੇ ਜੇਤੂਆਂ ਨੂੰ ਇੱਕ ਸਮਾਰਟ ਵਾਚ ਦਿੱਤੀ ਜਾਵੇਗੀ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …