ਅੰਮ੍ਰਿਤਸਰ, 12 ਜਨਵਰੀ (ਦੀਪ ਦਵਿੰਦਰ ਸਿੰਘ) – ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ “ਰੌਣਕਾਂ ਲੋਹੜੀ ਦੀਆਂ” ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਪ੍ਰਿੰ. ਅੰਕਿਤਾ ਸਹਿਦੇਵ ਨੇ ਹਾਜ਼ਰ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਸਭਿਆਚਾਰਕ ਤੌਰ `ਤੇ ਆਪਸ ਵਿੱਚ ਜੋੜ ਕੇ ਰੱਖਦੇ ਹਨ।ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਮੁਕਾਬਲੇਬਾਜ਼ੀ ਦੇ ਇਸ ਯੁੱਗ ਵਿੱਚ ਵਿਦਿਆਰਥੀਆਂ ਦੇ ਮਾਨਸਿਕ ਬੋਝ ਘੱਟ ਕਰਨ ‘ਚ ਅਜਿਹੇ ਸਮਾਗਮ ਲਾਹੇਵੰਦ ਸਾਬਤ ਹੁੰਦੇ ਹਨ।ਵਿਦਿਆਰਥੀਆਂ ਵਲੋਂ ਲੋਹੜੀ ਗੀਤ “ਸੁੰਦਰ ਮੁੰਦਰੀਏ ਹੋ” ‘ਤੇ ਪੇਸ਼ ਕੀਤੀ ਕੋਰੀਓਗ੍ਰਾਫੀ ਨੇ ਖੂਬ ਵਾਹ ਵਾਹ ਖੱਟੀ।ਸਕੂਲ ਦੇ ਵਿਹੜੇ ਵਿੱਚ ਭੁੱਗਾ ਬਾਲ ਕੇ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।ਮੋਹਿਤ ਸਹਿਦੇਵ ਅਤੇ ਕੋਮਲ ਸਹਿਦੇਵ ਨੇ ਸਾਂਝੇ ਤੌਰ ਤੇ ਧੰਨਵਾਦ ਕੀਤਾ।
ਇਸ ਸਮੇਂ ਪਰਮਜੀਤ ਕੌਰ, ਤ੍ਰਿਪਤਾ, ਕਮਲਪ੍ਰੀਤ ਕੌਰ ਕਾਮਨੀ, ਜਗਜੀਤ ਕੌਰ, ਸ਼ਿਵਾਨੀ, ਸ਼ਮੀ ਮਹਾਜਨ, ਪੂਨਮ ਸ਼ਰਮਾ, ਦੀਪਿਕਾ, ਮਿਨਾਕਸ਼ੀ, ਸੁਭਾਸ਼ ਪਰਿੰਦਾ ਅਤੇ ਨਵਦੀਪ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …