Saturday, June 14, 2025
Breaking News

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਸਕੂਲ ਸਾਹਪੁਰ ਕਲਾਂ ਵਿਖੇ ਇੱਕ ਕਰੋੜੀ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਸਰਕਾਰੀ ਸਕੂਲ ਸਾਹਪੁਰ ਕਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਕੀਤੀ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਨਾਗਰਿਕਾਂ ਨੂੰ ਸਰਵੋਤਮ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 4 ਕਲਾਸ ਰੂਮਾਂ, ਸਾਇੰਸ ਲੈਬ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਦਿਆਂ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਿਖੇ 22.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3 ਕਲਾਸ ਰੂਮਾਂ ਦਾ ਉਦਘਾਟਨ ਕੀਤਾ।
ਇਸ ਸਮੇਂ ਜਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਕੌਰ, ਡਿਪਟੀ ਡੀ.ਈ.ਓ ਮਨਜੀਤ ਕੌਰ, ਇੰਚਾਰਜ਼ ਸਰੋਜ ਰਾਣੀ, ਮੁੱਖ ਅਧਿਆਪਕ ਨਰਿੰਦਰਪਾਲ ਸ਼ਰਮਾ, ਯਾਦਵਿੰਦਰ ਕੌਰ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਸਰਪੰਚ ਲਖਬੀਰ ਸਿੰਘ ਲੱਖੀ ਨੰਬਰਦਾਰ, ਕੋਪਰੇਟਿਵ ਸੁਸਾਇਟੀ ਪ੍ਰਧਾਨ ਗੁਰਜੰਟ ਸਿੰਘ ਜਥੇਦਾਰ, ਐਡਵੋਕੇਟ ਗੋਬਿੰਦ ਸਿੰਘ ਗੋਪੀ, ਗਗਨ ਸ਼ਾਹਪਰ, ਬਘੇਲ ਸਿੰਘ ਬੱਬੂ, ਹਰਪ੍ਰੀਤ ਸਿੰਘ ਹੈਪੀ, ਗੁਰਭੇਜ ਸਿੰਘ, ਬੀਰਬਲ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ ਸ਼ਿੰਦਾ ਸੰਧੂ, (ਸਾਰੇ ਗ੍ਰਾਮ ਪੰਚਾਇਤ ਮੈਂਬਰ) ਰਜਿੰਦਰ ਸਿੰਘ ਕਾਲਾ, ਮਾਸਟਰ ਲੱਖੀ, ਸਾਬਕਾ ਸਰਪੰਚ ਰਘੂਨਾਥ ਪੰਡਿਤ, ਗੁਰਨੈਬ ਸਿੰਘ, ਹਰਜਿੰਦਰ ਸਿੰਘ ਜਿੰਦਰ, ਡਾਕਟਰ ਜਸਪਾਲ ਸਿੰਘ, ਡਾਕਟਰ ਨੈਬ ਸਿੰਘ, ਮਾਸਟਰ ਹਰਦੇਵ ਸਿੰਘ ਚੀਮਾਂ, ਮੈਡਮ ਹਰਪ੍ਰੀਤ ਕੌਰ, ਮੈਡਮ ਕਿਰਨਦੀਪ ਕੌਰ, ਮਾਸਟਰ ਦਵਿੰਦਰ ਸਿੰਘ, ਮੈਡਮ ਮਮਤਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸਨ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਪ੍ਰਧਾਨ ਦਰਸ਼ਨ ਸਿੰਘ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …