ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ
ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਅਮਰਜੀਤ ਕੌਰ ਦੇ ਚਲਾਣੇ ’ਤੇ ਦੁੱਖ ਦਾ ਇਜ਼ਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media