ਅੰਮ੍ਰਿਤਸਰ, 14 ਜਨਵਰੀ (ਦੀਪ ਦਵਿੰਦਰ ਸਿੰਘ) – ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਦੇ ਸਹਿਯੋਗ ਨਾਲ ਪ੍ਰਸਿੱਧ ਨਾਟ
ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਲਗਾਤਾਰ ਇਕ ਮਹੀਨਾ ਚੱਲਣ ਵਾਲੀ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ 15 ਅਤੇ 16 ਜਨਵਰੀ 2025 ਨੂੰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹੋਵੇਗਾ।ਇਸ ਦੌਰਾਨ 15 ਜਨਵਰੀ ਨੂੰ ਪ੍ਰੀਤਪਾਲ ਰੁਪਾਣਾ ਦਾ ਨਿਰਦੇਸ਼ਤ ਕੀਤਾ ਨਾਟਕ ‘ਚੂਹੇਦਾਨੀ’ ਦਾ ਮੰਚਣ ਹੋਵੇਗਾ।16 ਜਨਵਰੀ ਨੂੰ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ ਤੇ ਨਿਰਦੇਸ਼ਿਤ ਕੀਤਾ ਨਾਟਕ ਖਾਲੀ ਹੋ ਰਹੇ ਪੰਜਾਬ ਦੀ ਕਹਾਣੀ ‘ਪੰਜਾਬ ਵੇ’ ਦਾ ਮੰਚਣ ਕੀਤਾ ਜਾਵੇਗਾ।ਇਸ ਨਾਟਕ ਨੂੰ ਵੇਖਣ ਲਈ ਭਾਰਤ ਅਤੇ ਪੰਜਾਬ ਦੀਆਂ ਨਾਮਵਰ ਸ਼ਖਸੀਅਤਾਂ ਪੁੱਜ ਰਹੀਆਂ ਹਨ।ਇਹਨਾਂ ਦੋਨਾਂ ਨਾਟਕਾਂ ਦਾ ਮੰਚਣ ਵਿਰਸਾ ਵਿਹਾਰ ਦੇ ਆਡੀਟੋਰੀਅਮ ’ਚ ਬਿਨ੍ਹਾਂ ਪਾਸ ਤੇ ਟਿਕਟ ਦੇ ਮੁਫ਼ਤ ਵਿਖਾਏ ਜਾਣਗੇ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media