ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ।
ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਵਿੱਚ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਤੇ ਸੰਤੁਲਿਤ ਪਸ਼ੂ ਖੁਰਾਕ ਸੰਬਧੀ ਆਧੁਨਿਕ ਤਕਨੀਕ ਨਾਲ ਟਰੇਨਿੰਗ ਦਿੱਤੀ ਜਾ ਰਹੀ ਹੈ।ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ / ਲੜਕੀਆਂ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੂੰ ਵਿਭਾਗ ਵੱਲੋ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ, ਜਿਸ ਅਨੁਸਾਰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2,5,10 ਅਤੇ 20 ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ 25% ਜਨਰਲ ਅਤੇ 33% ਅ: ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਵਧੇਰੇ ਜਾਣਕਾਰੀ ਲਈ (ਫੋਨ ਨੰ: 0186-2345454 ਜਾਂ ਮੋਬਾਇਲ ਨੰ: (98762-60243), (76966-60650),(98785-28364) ‘ਤੇ ਸੰਪਰਕ ਕੀਤਾ ਜਾ ਕਰ ਸਕਦਾ ਹੈ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …