Thursday, March 27, 2025

ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੁਡੋ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਨਾਂ

ਪ੍ਰੋ. (ਡਾ.) ਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡ ਜਗਤ ਵਿੱਚ ਆਪਣੀ ਪੈਂਠ ਮਜ਼ਬੂਤ ਰੱਖਦਿਆਂ ਇਕ ਵਾਰ ਫਿਰ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜਡੋ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਅਤੇ ਔਰਤਾਂ ਦੋਵਾਂ ਵਰਗਾਂ ਵਿੱਚ ਕਬਜ਼ਾ ਜਮਾਂ ਲਿਆ ਹੈ।ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਅਤੇ ਉਹਨਾਂ ਦੇ ਕੋਚਾਂ ਦੇ ਸਿਰ ਸਜਾਉਂਦਿਆਂ ਕਿਹਾ ਹੈ ਕਿ ਯੂਨੀਵਰਸਿਟੀ ਨੇ ਖੇਡ ਖੇਤਰ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ।ਉਹਨਾਂ ਖਿਡਾਰੀਆਂ ਨੂੰ ਇਸ ਜਿੱਤ ਦੀ ਵਧਾਈ ਦੇਂਦਿਆ ਕਿਹਾ ਕਿ ਉਹਨਾਂ ਨੂੰ ਯੁਨੀਵਰਸਿਟੀ ਵਲੋਂ ਖੇਡ ਸਹੂਲਤਾਂ ਦੇਣ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇ।ਯੂਨੀਵਰਸਿਟੀ ਦੇ ਕੈਂਪਸ ਵਿੱਚ 15 ਤੋਂ 17 ਜਨਵਰੀ ਤੱਕ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਅਤੇ ਔਰਤਾਂ ਦੋਵਾਂ ਵਰਗਾਂ ਵਿੱਚ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀਆਂ ਜਿੱਤ ਕੇ ਇੱਕ ਇਤਿਹਾਸਕ ਪ੍ਰਾਪਤੀ ਦਾ ਜਸ਼ਨ ਮਨਾਇਆ ਗਿਆ।ਸਮਾਗਮ ਵਿੱਚ ਦੇਸ਼ ਭਰ ਦੀਆਂ 200 ਤੋਂ ਵੱਧ ਟੀਮਾਂ ਅਤੇ 450 ਖਿਡਾਰੀਆਂ ਨੇ ਭਾਗ ਲਿਆ।ਤਿੰਨ ਦਿਨ ਚੱਲੇ ਇਸ ਜੂਡੋ ਚੈਂਪੀਅਨਸ਼ਿਪ ਵਿੱਚ ਖਿਡਾਰੀਆਂ ਨੇ ਜਿੱਥੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਉਥੇ ਉਹਨਾਂ ਉੱਚੀ ਅਤੇ ਸੁੱਚੀ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਕੇ ਵੀ ਦਿਲ ਜਿੱਤਿਆ।ਯੂਨੀਵਰਸਿਟੀ ਦੇ ਕੈਂਪਸ ਵਿਚ ਖਿਡਾਰੀਆਂ ਦੇ ਲਈ ਕੀਤੇ ਗਏ ਪ੍ਰਬੰਧਾਂ ਤੋਂ ਵੀ ਖਿਡਾਰੀ ਖੁਸ਼ ਨਜ਼ਰ ਆਏ।ਜੀ.ਐਨ.ਡੀ.ਯੂ ਦੇ ਖੇਡ ਨਿਰਦੇਸ਼ਕ ਡਾ. ਕੰਵਰ ਮਨਦੀਪ ਸਿੰਘ ਨੇ ਐਥਲੀਟਾਂ, ਕੋਚ ਐਸ. ਹਰਮੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦੇ ਸਮਰਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।ਉਹਨਾਂ ਦੱਸਿਆ ਕਿ ਮਹਿਲਾ ਟੀਮ 22 ਅੰਕਾਂ ਨਾਲ ਜੇਤੂ ਰਹੀ, ਜਦੋਂ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 11 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਪੁਰਸ਼ ਟੀਮ ਵਿੱਚ ਯੂਨੀਵਰਸਿਟੀ ਨੇ 24 ਅੰਕਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ, ਜਦੋਂ ਕਿ ਐਮ.ਡੀ.ਯੂ ਰੋਹਤਕ ਨੇ 9 ਅੰਕਾਂ ਦੇ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ।
ਜੀ.ਐਨ.ਡੀ.ਯੂ ਦੇ ਖੇਡ ਨਿਰਦੇਸ਼ਕ ਡਾ. ਕੰਵਰ ਮਨਦੀਪ ਸਿੰਘ ਨੇ ਪ੍ਰੋ. (ਡਾ.) ਕਰਮਜੀਤ ਸਿੰਘ ਵਾਇਸ-ਚਾਂਸਲਰ ਅਤੇ ਡਾ. ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …