Sunday, February 9, 2025

ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ ਪ੍ਰੀਖਿਆਵਾਂ 4 ਤੋਂ 6 ਫ਼ਰਵਰੀ 2025 ਦੌਰਾਨ ਹੋ ਰਹੀਆਂ ਹਨ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ 4 ਫ਼ਰਵਰੀ 2025 ਨੂੰ ਹੋਵੇਗੀ ਅਤੇ ਧਾਰਮਿਕ ਪ੍ਰੀਖਿਆ ਦੇ ਦਰਜ਼ਾ ਤੀਜਾ ਅਤੇ ਚੌਥਾ ਦਾ ਪੇਪਰ 5 ਅਤੇ 6 ਫ਼ਰਵਰੀ 2025 ਨੂੰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕਰਕੇ ਵਿਦਿਆਰਥੀਆਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਤੇ ਦਫ਼ਤਰ ਦੇ 0183-2553956, 2553957, 58, 59, ਐਕਸਟੈਨਸ਼ਨ 305 ਅਤੇ ਮੋਬਾਇਲ ਨੰਬਰ 98148-51513, 62841-17221, 98158-61429 ’ਤੇ ਸੰਪਰਕ ਕਰ ਸਕਦੇ ਹਨ।

 

Check Also

ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …