Sunday, February 9, 2025

ਖਾਨਪੁਰ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਸੰਗਰੂਰ ਦਾ ਕੀਤਾ ਦੌਰਾ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ )- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਰਜਿ. ਦੀ ਸ਼ਾਖਾ ਧੂਰੀ ਰੋਡ ਸੰਗਰੂਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਜਿਲ੍ਹਾ ਮਾਲੇਰਕੋਟਲਾ ਦੇ ਵਿਦਿਆਰਥੀਆਂ ਨੇ ਸਟੂਡੈਂਟ ਪੰਜਾਬ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਇੱਕ ਦਿਨਾ ਆਊਟਡੋਰ ਫੇਰੀ ਦੌਰਾਨ ਸ਼ਾਖਾ ਦਾ ਦੌਰਾ ਕੀਤਾ। ਪ੍ਰਿ੍ਰਸੀਪਲ ਰਾਜਬੀਰ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਮੈਡਮ ਕਰਮਜੀਤ ਸ਼ਰਮਾ ਦੀ ਅਗਵਾਈ ਵਿੱਚ 40 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੀਆਂ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ।ਪਿੰਗਲਵਾੜਾ ਦੇ ਮਰੀਜ਼ਾਂ ਨਾਲ਼ ਕੁੱਝ ਸਮਾਂ ਬਿਤਾਇਆ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਬਾਰੇ ਜਾਣਕਾਰੀ ਹਾਸਲ ਕੀਤੀ।ਸ਼ਾਖਾ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਸੁਰਿੰਦਰ ਪਾਲ ਸਿੰਘ ਸਿਦਕੀ ਪੀ.ਆਰ.ਓ, ਜਰਨੈਲ ਸਿੰਘ ਅਤੇ ਵੀਰਪਾਲ ਕੌਰ ਨੇ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੁਆਰਾ ਸੰਸਥਾਪਕ ਅਤੇ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਦੀ ਸਰਪ੍ਰਸਤੀ ਹੇਠ ਪਿੰਗਲਵਾੜਾ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜਿਕ ਸੇਵਾਵਾਂ, ਲੋੜਵੰਦਾਂ ਦੀ ਮਦਦ, ਵਾਤਾਵਰਨ ਦੀ ਸੰਭਾਲ, ਮਾਨਵਤਾ ਅਤੇ ਸੰਵੇਦਨਸ਼ੀਲਤਾ ਅਪਨਾਉਣ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਪ੍ਰੇਰਨਾ ਕੀਤੀ।ਸੰਗਰੂਰ ਸ਼ਾਖਾ ਦੇ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਸਕੂਲ ਵਿਦਿਆਰਥੀਆਂ ਮਹਿਕ, ਸ਼ਮਾ ਪ੍ਰਵੀਨ, ਮੁਹੰਮਦ ਅਨਵਾਰ ਆਦਿ ਨੇ ਕਿਹਾ ਕਿ ਉਹ ਪਹਿਲੀ ਵਾਰ ਇਥੇ ਆਏ ਹਨ ਅਤੇ ਮਰੀਜ਼ਾਂ ਦੀ ਸੇਵਾ ਸੰਭਾਲ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ।ਉਨ੍ਹਾਂ ਆਪਣੇ ਅਧਿਆਪਕ ਸਾਹਿਬਾਨ ਨੂੰ ਕਿਹਾ ਕਿ ਉਹਨਾਂ ਨੂੰ ਮਹੀਨੇ ਵਿੱਚ ਇੱਕ ਵਾਰ ਜਰੂਰ ਇਥੇ ਭੇਜਿਆ ਜਾਵੇ ਤਾਂ ਕਿ ਉਹ ਵੀ ਹੱਥੀਂ ਸੇਵਾ ਕਰ ਸਕਣ।ਮੈਡਮ ਕਰਮਜੀਤ ਸ਼ਰਮਾ ਅਤੇ ਸੁਖਵਿੰਦਰ ਸਿੰਘ ਡੀ.ਪੀ.ਈ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਪਰਾਲੇ ਅਧੀਨ ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ ਵਿਦਿਆਰਥੀਆਂ ਦੇ ਉਜਵਲ ਭਵਿੱਖ ਅਤੇ ਸੇਵਾ ਕਰਨ ਦੀ ਪ੍ਰੇਰਨਾ ਦੇਣ ਦੇ ਮੰਤਵ ਨਾਲ ਪਿੰਗਲਵਾੜਾ ਦੇ ਦੌਰੇ ‘ਤੇ ਆਏ ਹਨ।ਸਕੂਲ ਵਲੋਂ ਪਿੰਗਲਵਾੜਾ ਮਰੀਜ਼ਾਂ ਲਈ ਫਲ ਅਤੇ ਹੋਰ ਖਾਧ ਪਦਾਰਥ ਦੇਣ ਦੀ ਸੇਵਾ ਕੀਤੀ।ਇਸ ਸਬੰਧੀ ਰਵਨੀਤ ਕੌਰ ਪਿੰਕੀ, ਮਨਦੀਪ ਕੌਰ ਥਲੇਸਾਂ, ਜਸਪ੍ਰੀਤ ਸਿੰਘ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ।ਮੁੱਖ ਪ੍ਰਬੰਧਕ ਤ੍ਰਿਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ ਅਤੇ ਡਾ. ਗੁਰਮੇਲ ਸਿੰਘ ਸਿੱਧੂ ਨੇ ਬੱਚਿਆਂ ਨੂੰ ਪਿੰਗਲਵਾੜਾ ਜੰਤਰੀਆਂ ਅਤੇ ਅਧਿਆਪਕਾਂ ਨੂੰ ਪਿੰਗਲਵਾੜਾ ਲਿਟਰੇਚਰ ਭੇਂਟ ਕਰਕੇ ਸਨਮਾਨਿਤ ਕੀਤਾ।

Check Also

ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …