Wednesday, March 19, 2025

ਸੰਸਦ ਮੈਂਬਰ ਔਜਲਾ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਸੁਖਬੀਰ ਬਾਦਲ

ਮਾਤਾ ਗੁਰਮੀਤ ਕੌਰ ਔਜਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਮਨਜੀਤ ਸਿੰਘ ਜੀ.ਕੇ ਸਮੇਤ ਕਈ ਮੰਤਰੀ ਅਤੇ ਅਧਿਕਾਰੀ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ `ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ।
ਇਸ ਤੋਂ ਇਲਾਵਾ ਸੰਗਰੂਰ ਦੇ ਡੀ.ਸੀ ਸੰਦੀਪ ਰਿਸ਼ੀ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਰਾਹੁਲ ਸਿੱਧੂ ਸਾਬਕਾ ਮੈਂਬਰ ਪੀ.ਪੀ.ਐਸ.ਸੀ, ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡਿਪਟੀ ਸੀ.ਐਮ ਓਮ ਪ੍ਰਕਾਸ਼ ਸੋਨੀ, ਜੁਗਲ ਕਿਸ਼ੋਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਕੌਂਸਲਰ ਰਾਜ ਕੰਵਲ ਲੱਕੀ, ਸਰਪੰਚ ਸੁਖਰਾਜ ਰੰਧਾਵਾ, ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਸਮੇਤ ਬੁੱਢਾ ਦਲ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਹੋਰ ਸ਼ਖਸ਼ੀਅਤਾਂ ਮੌਜ਼ੂਦ ਸਨ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਮਾਤਾ ਗੁਰਮੀਤ ਕੌਰ ਔਜਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ ਦੁਪਹਿਰ 12.00 ਤੋਂ 1.00 ਵਜੇ ਤੱਕ ਪਾਈਟੈਕਸ ਗਰਾਊਂਡ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਹੋਵੇਗੀ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …