ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਅਮਰਜੀਤ ਸਿੰਘ ਸੀਨੀਅਰ ਫੀਲਡ ਅਫ਼ਸਰ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਵਲੋਂ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੌਰਾਨ ਉਹਨਾਂ ਦੀ ਨਿਰਸਵਾਰਥ ਸਮੁਦਾਇਕ ਸੇਵਾ ਲਈ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸ਼ਿਵਦੁਲਾਰ ਸਿੰਘ ਢਿੱਲੋਂ ਸਕੱਤਰ-ਕਮ-ਮੁੱਖ ਕਾਰਜ਼ਕਾਰੀ ਪੰਜਾਬ ਰਾਜ ਰੈਡ ਕਰਾਸ ਅਤੇ ਅਮਰਜੀਤ ਸਿੰਘ ਸੀਨੀਅਰ ਫੀਲਡ ਅਫਸਰ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ ਅਤੇ ਇਹ ਪ੍ਰਾਪਤੀ ਸਮੁੱਚੇ ਬੀ.ਬੀ.ਕੇ ਪਰਿਵਾਰ ਨੂੰ ਸਮਰਪਿਤ ਕੀਤੀ।ਉਹਨਾਂ ਨੇ ਇਹ ਵੀ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਹਮੇਸ਼ਾਂ ਆਪਣੇ ਵਿਦਿਆਰਥੀਆਂ ਵਿੱਚ ਹਮਦਰਦੀ, ਸਮਾਜਿਕ ਜਿੰਮੇਵਾਰੀ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ।ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਅਤੇ ਮਨੁੱਖਤਾ ਤੇ ਨਿਰਸਵਾਰਥ ਸਮਰਪਣ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੇ ਆਪਣੇ ਮਿਸ਼ਨ ਨਾਲ ਮੇਲ ਖਾਂਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …