ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਡੈਂਟਲ ਸੈਮੀਨਾਰ ਆਯੋਜਿਤ ਕੀਤਾ ਗਿਆ।ਦਿੱਲੀ ਤੋਂ ਡਾ. ਗੋਪਾਲ ਗੋਇਲ ਇਸ ਦੇ ਮੁੱਖ ਬੁਲਾਰੇ ਸਨ।ਐਸੋਸੀਏਸ਼ਨ ਦੇ ਅੰਮ੍ਰਿਤਸਰ ਪ੍ਰਧਾਨ ਦੀ ਦੇਖ-ਰੇਖ ਸਥਾਨਕ ਹੋਟਲ ਵਿੱਚ ਸੈਮੀਨਾਰ ਆਯੋਜਿਤ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਸੇਵਾ ਨਿਭਾਅ ਰਹੇ ਡਾ. ਪਵਨ ਸ਼ਰਮਾ ਪ੍ਰਧਾਨ ਐਸੋਸੀਏਸ਼ਨ ਅੰਮ੍ਰਿਤਸਰ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਡੈਂਟਲ ਇੰਪਲਾਂਟ ਦੀਆਂ ਨਵੀਨਤਮ ਖੋਜ਼ਾਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਸੀ।ਇੰਡੀਅਨ ਡੈਂਟਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਸੈਕਟਰੀ ਡਾ. ਨਿਤਿਨ ਵਰਮਾ, ਸਟੇਟ ਪ੍ਰਧਾਨ (ਇਲੈਕਟ) ਡਾ. ਸੰਜੀਵ ਸ਼ਰਮਾ, ਡਾ. ਜੋਤੀ ਲੂਥਰਾ ਸਮੇਤ ਵੱਡੀ ਗਿਣਤੀ ‘ਚ ਸਥਾਨਕ ਡੈਂਟਲ ਡਾਕਟਰ ਸੈਮੀਨਾਰ ਵਿੱਚ ਮੌਜ਼ੂਦ ਸਨ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …