Tuesday, February 18, 2025

ਸਰੀਰ ਦਾਨੀ ਗੁਰਮੇਲ ਸਿੰਘ ਦੀ ਜੀਵਨ ਸਾਥਣ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਸਮਰਪਿਤ ਮੈਂਬਰ ਅਤੇ ਮੈਡੀਕਲ ਖੋਜ਼ ਕਾਰਜਾਂ ਲਈ ਆਪਣਾ ਸਰੀਰ ਦਾਨ ਕਰਨ ਵਾਲੇ ਗੁਰਮੇਲ ਸਿੰਘ ਦੀ ਜੀਵਨ ਸਾਥਣ ਸ੍ਰੀਮਤੀ ਚਰਨਜੀਤ ਕੌਰ ਲੰਬੀ ਬਿਮਾਰੀ ਨਾਲ ਪਿੱਛਲੇ ਦਿਨੀ ਪਰਿਵਾਰ ਨੂੰ ਵਿਛੋੜਾ ਦੇ ਗਏ।ਇਸ ਦੁੱਖ ਦੀ ਘੜੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਦੇਸ਼ ਭਗਤ ਯਾਦਗਾਰ ਦੇ ਸਕੱਤਰ ਜੁਝਾਰ ਲੌਂਗੋਵਾਲ, ਬੀਰਬਲ ਸਿੰਘ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਬਲਬੀਰ ਚੰਦ ਲੌਂਗੋਵਾਲ, ਭਗਤ ਸਿੰਘ ਲਾਇਬ੍ਰੇਰੀ ਦੇ ਅਨਿਲ ਕੁਮਾਰ, ਕਮਲਜੀਤ ਵਿੱਕੀ, ਕ੍ਰਾਂਤੀਕਾਰੀ ਪੈਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਲੌਂਗੋਵਾਲ, ਜਮਹੂਰੀ ਅਧਿਕਾਰ ਸਭਾ ਦੇ ਜਗਜੀਤ ਭੁਟਾਲ, ਡੇਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਦਾਤਾ ਸਿੰਘ ਨਮੋਲ, ਚੰਦਰ ਸ਼ੇਖਰ, ਭਾਰਤੀ ਕਿਸਾਨ ਯੂਨੀਅਨ ਅਜ਼ਾਦ ਦੇ ਕੁਲਵਿੰਦਰ ਸੋਨੀ, ਭੋਲਾ ਸਿੰਘ ਬਟੂਹਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਰਣਜੀਤ ਸਿੰਘ, ਸਲਾਈਟ ਮੁਲਾਜ਼ਮ ਐਸੋਸੀਏਸ਼ਨ ਦੇ ਨਵਦੀਪ ਗਰਗ, ਅਵਾਮ ਰੰਗ-ਮੰਚ ਦੇ ਸੁਖਪਾਲ ਬਾਜਵਾ, ਤਰਕਸ਼ੀਲ ਆਗੂ ਰਣਜੀਤ ਸਿੰਘ ਰਾਟੋਲ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਦਾਰਾ ਸਿੰਘ, ਭੋਲਾ ਸਿੰਘ ਆਦਿ ਆਗੂਆਂ ਨੇ ਪਰਿਵਾਰ ਅਤੇ ਸਮਾਜ ਲਈ ਇਸ ਨੂੰ ਵੱਡਾ ਘਾਟਾ ਦੱਸਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

Check Also

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …