Tuesday, February 18, 2025

ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਵਿੱਚ ਰੱਤੋਕੇ ਸਰਕਾਰੀ ਸਕੂਲ ਦੇ ਵਿਦਿਆਰਥੀ ਜਿਲ੍ਹਾ ਪੱਧਰ ‘ਤੇ ਜੇਤੂ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲ੍ਹਾਂ ਮਾਰ ਰਹੇ ਹਨ।ਖੇਡਾਂ ਅਤੇ ਪੜ੍ਹਾਈ ਨਾਲ ਸਬੰਧਤ ਗਤੀਵਿਧੀਆਂ ਵਿੱਚ ਵੀ ਇਥੋਂ ਦੇ ਵਿਦਿਆਰਥੀਆਂ ਨੇ ਰਾਜ ਅਤੇ ਨੈਸ਼ਨਲ ਪੱਧਰ ਤੱਕ ਨਾਮਨਾ ਖੱਟਿਆ ਹੈ।ਕੱਲ੍ਹ ਜਿਲ੍ਹਾ ਪੱਧਰੀ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਵਿਗਿਆਨ ਪ੍ਰਦਰਸ਼ਨੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕਲ ਸੰਗਰੂਰ ਵਿਖੇ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ।ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਦੋ ਵਿਦਿਆਰਥੀਆਂ ਦਿਲਵੀਰ ਸਿੰਘ ਅਤੇ ਮੁਮਤਾਜ ਨੇ ਸਾਇੰਸ ਮਿਸਟ੍ਰੈਸ ਮੈਡਮ ਪਰਵੀਨ ਕੌਰ ਦੀ ਅਗਵਾਈ ਵਿੱਚ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।ਦਿਲਵੀਰ ਸਿੰਘ ਨੇ ਥੀਮ ਨੈਚੁਰਲ ਫਾਰਮਿੰਗ ਵਿੱਚ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮੁਮਤਾਜ ਨੇ ਟੋਪਿਕ ਫੂਡ ਹੈਲਥ ਐਂਡ ਹਾਈਜ਼ੀਨ ਵਿੱਚ ਜਿਲ੍ਹੇ ‘ਚ ਦੂਸਰਾ ਸਥਾਨ ਪ੍ਰਾਪਤ ਕੀਤਾ।ਹੁਣ ਇਹ ਵਿਦਿਆਰਥੀ ਰਾਜ ਪੱਧਰ ‘ਤੇ ਹੋ ਰਹੀ ਵਿਗਿਆਨਿਕ ਪ੍ਰਦਰਸ਼ਨੀ ਵਿੱਚ ਭਾਗ ਲੈਣਗੇ।ਵਿਭਾਗ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪਹੁੰਚਣ ‘ਤੇ ਇਹਨਾਂ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ, ਗਰਾਮ ਪੰਚਾਇਤ ਰੱਤੋਕੇ ਅਤੇ ਸਮੂਹ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਸੀ।
ਆਪਣੇ ਭਾਸ਼ਣ ਦੌਰਾਨ ਸਰਪੰਚ ਹਰਦੀਪ ਕੌਰ ਨੇ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਦੱਸਿਆ।ਸਕੂਲ ਵੈਲਫੇਅਰ ਕਮੇਟੀ ਦੇ ਪ੍ਰਧਾਨ ਸਰਦਾਰ ਗਿਆਨ ਸਿੰਘ ਭੁੱਲਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਬੱਲੀ ਨੇ ਦੋਵਾਂ ਹੋਣਹਾਰ ਵਿਦਿਆਰਥੀਆਂ, ਮੈਡਮ ਪ੍ਰਵੀਨ ਕੌਰ ਅਤੇ ਰੱਤੋਕੇ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ।
ਇਸ ਮੌਕੇ ਮਾਸਟਰ ਬੰਤਾ ਸਿੰਘ ਰਛਪਾਲ ਸਿੰਘ, ਸਲਵਿੰਦਰ ਸਿੰਘ ਮਨੀ, ਸੁਖਦੇਵ ਸਿੰਘ, ਰਣਜੋਧ ਸਿੰਘ, ਸਾਹਿਬ ਸਿੰਘ, ਸਤਨਾਮ ਸਿੰਘ ਸਾਬਕਾ ਸਰਪੰਚ ਕੁਲਦੀਪ ਕੌਰ, ਗੁਰਚਰਨ ਸਿੰਘ, ਸਾਹਿਲਪ੍ਰੀਤ ਸਿੰਘ, ਕੁਲਦੀਪ ਕਾਲੀ ਅਤੇ ਸਕੂਲ ਸਟਾਫ ਵਿੱਚੋਂ ਚਰਨਜੀਤ ਕੌਰ, ਰੇਨੂੰ ਸਿੰਗਲਾ, ਪ੍ਰਦੀਪ ਸਿੰਘ, ਕਰਮਜੀਤ ਕੌਰ, ਸੁਖਪਾਲ ਸਿੰਘ, ਸਤਪਾਲ ਕੌਰ ਅਤੇ ਰਣਜੀਤ ਕੌਰ ਹਾਜ਼ਰ ਸਨ।

Check Also

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …