Wednesday, December 31, 2025

ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ

ਸੰਗੂਰਰ, 19 ਜਨਵਰੀ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਜਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਸਫਲਤਾ ਪੂਰਵਕ ਸੰਪਨ ਹੋਈ।ਡੀ.ਟੀ.ਐਫ ਵਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਾਲ ਇਹ ਪ੍ਰੀਖਿਆ ਸਾਮਰਾਜੀ ਜੰਗ ਦਾ ਸ਼ਿਕਾਰ ਫ਼ਲਸਤੀਨੀ ਬੱਚਿਆਂ ਨੂੰ ਸਮਰਪਿਤ ਰਹੀ।ਡੀ.ਟੀ.ਐਫ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਜਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਇਸ ਸਾਲ ਵੀ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ।ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਕੁੱਲ 3539 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।ਆਗੂਆਂ ਨੇ ਦੱਸਿਆ ਕਿ ਪਿੱਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਿਆਲਾ ਜਿਲ੍ਹੇ ਦੇ ਵਿਦਿਆਰਥੀਆਂ ਦੀ ਮੰਗ `ਤੇ ਜਿਲ੍ਹਾ ਕਮੇਟੀ ਨੇ ਇੱਥੋਂ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਦਾ ਇੰਤਜ਼ਾਮ ਕੀਤਾ। ਪਟਿਆਲਾ ਜਿਲ੍ਹੇ ਦੇ ਕੁੱਲ 1300 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ।ਡੀ.ਟੀ.ਐਫ ਦੇ ਸੀਨੀਅਰ ਆਗੂ ਤਰਸੇਮ ਲਾਲ ਧੂਰੀ ਦੇ ਪ੍ਰਬੰਧ ਹੇਠ ਇਹ ਪ੍ਰੀਖਿਆ ਹੋਈ।ਜਥੇਬੰਦੀ ਉਹਨਾਂ ਨੂੰ ਆਪਣੇ ਮਹਾਨ ਇਨਕਲਾਬੀ ਵਿਰਸੇ ਨਾਲ ਜੋੜਨ, ਉਹਨਾਂ ਵਿੱਚ ਅਗਾਂਹਵਧੂ, ਧਰਮ-ਨਿਰਪੱਖ, ਵਿਗਿਆਨਕ ਤੇ ਸਮਾਜਿਕ ਬਰਾਬਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦਾ ਯਤਨ ਕਰਦੀ ਹੈ ਤਾਂ ਕਿ ਉਹ ਭਵਿੱਖ ਵਿੱਚ ਵਧੀਆ ਨਾਗਰਿਕ ਦੇ ਤੌਰ `ਤੇ ਵਿਕਸਿਤ ਹੋਣ।ਉਹਨਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨੂੰ ਕੈਟਾਗਰੀ ਦੇ ਜਮਾਤਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਰੂਪ ਵਿੱਚ ਵਜ਼ੀਫ਼ਾ ਅਤੇ ਹੋਰ ਇਨਾਮ ਦਿੱਤੇ ਜਾਣਗੇ।ਇਸ ਤੋਂ ਇਲਾਵਾ ਹਰੇਕ ਕੈਟਾਗਰੀ ਦੇ ਜਮਾਤਵਾਰ ਅਗਲੀਆਂ ਦਸ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਸਲਾ-ਵਧਾਊ ਇਨਾਮ ਦਿੱਤੇ ਜਾਣਗੇ।ਪਟਿਆਲਾ ਜਿਲ੍ਹੇ ਦੇ ਵਿਦਿਆਰਥੀਆਂ ਦੀ ਅਲੱਗ ਮੈਰਿਟ ਸੂਚੀ ਬਣਾਈ ਜਾਵੇਗੀ।

 

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …