ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ
ਸਰਕਲ ਦੇ ਟਰੱਸਟੀ ਤੇ ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਿੰਸੀਪਲ ਰਾਮ ਸਿੰਘ ਸਿੱਖ ਕੌਮ ਦੇ ਉਘੇ ਵਿਦਵਾਨ ਸਨ, ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਕਾਰਜ਼ ਕੀਤੇ।ਉਨ੍ਹਾਂ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਿੱਖ ਸੰਸਥਾਵਾਂ ਨਾਲ ਰਲ ਕੇ ਸਕੂਲਾਂ ਕਾਲਜਾਂ ਵਿਚ ਧਰਮ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਰਾਮ ਸਿੰਘ ਦੇ ਸੰਸਾਰ ਤੋਂ ਚਲੇ ਜਾਣ ਨਾਲ ਪਰਿਵਾਰ ਅਤੇ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ।
ਐਡਵੋਕੇਟ ਧਾਮੀ ਨੇ ਪ੍ਰਿੰਸੀਪਲ ਰਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਪ੍ਰਿੰਸੀਪਲ ਰਾਮ ਸਿੰਘ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media