ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਸਕੂਲ ਇੰਚਾਰਜ਼ ਮੈਡਮ ਹਰਵਿੰਦਰ ਕੌਰ ਅਤੇ ਨੋਡਲ ਇੰਚਾਰਜ਼ ਭਰਤ ਕਾਠ ਦੀ ਯੋਗ ਅਗਵਾਈ ਵਿੱਚ ਬਿਜ਼ਨਸ ਬਲਾਸਟਰ ਮੇਲਾ ਲਗਵਾਇਆ ਗਿਆ।ਜਿਸ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੈਡਮ ਸੋਨਾ ਰਾਣੀ ਅਤੇ ਮੈਡਮ ਅਮਨਜੀਤ ਕੌਰ ਨੇ ਭਰਪੂਰ ਸਹਿਯੋਗ ਦਿੱਤਾ।ਇਸ ਮੇਲੇ ਲਈ ਸਰਕਾਰ ਵਲੋਂ ਵਿਦਿਆਰਥੀਆਂ ਦੇ ਖਾਤੇ ਵਿੱਚ ਸੀਡ ਮਨੀ ਭੇਜੀ ਗਈ ਸੀ।ਮੇਲੇ ਦੌਰਾਨ ਵਿਦਿਆਰਥੀਆਂ ਨੇ ਦਹੀਂ-ਭੱਲਾ, ਸਪੈਸ਼ਲ ਮੱਖਣ ਕੱਲਚਾ, ਚਾਹ-ਪਕੌੜਾ, ਪਾਸਤਾ, ਟਿੱਕੀ ਆਦਿ ਖਾਣ ਯੋਗ ਚੀਜ਼ਾਂ ਤਿਆਰ ਕਰਕੇ ਵੇਚੀਆਂ।ਜਿਸ ਦੇ ਸਿੱਟੇ ਵਜੋਂ ਵਿਦਿਆਰਥੀਆਂ ਨੂੰ ਬਿਜ਼ਨਸ ਦੇ ਲਾਭ ਅਤੇ ਹਾਨੀਆਂ ਬਾਰੇ ਗਿਆਨ ਪ੍ਰਾਪਤ ਹੋਇਆ।ਸਕੂਲ ਮੈਨੇਜਮੈਂਟ ਕਮੇਟੀ ਦੇ ਮੈਬਰਾਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।ਇਸ ਸਮੇਂ ਸਕੂਲ ਦੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਬਿਜ਼ਨਸ ਬਲਾਸਟਰ ਮੇਲੇ ਦਾ ਆਨੰਦ ਮਾਣਿਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …