ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮਿਤੀ 26 ਜਨਵਰੀ 2025 ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਜ਼ਿਲ੍ਹਾ
ਪੱਧਰੀ ਗਣਤੰਤਰ ਦਿਵਸ ਸਮਾਰੋਹ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ।ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵਲੋਂ ਖੇਡ ਸਟੇਡੀਅਮ ਅਤੇ ਉਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਡਰੋਨ ਗਤੀਵਿਧੀਆਂ ਉਪਰ ਰੋਕ ਲਗਾਉਣਾ ਅਤਿ ਜਰੂਰੀ ਹੈ।ਅਦਿੱਤਿਆ ਉਪਲ ਆਈ.ਏ.ਐਸ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ 26.01.2025 ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਅਤੇ ਨਾਲ ਦੇ ਆਲੇ ਦੁਆਲੇ ਦੇ ਇਲਾਕਿਆਂ ਤੇ ਡਰੋਨ ਗਤੀਵਿਧੀਆਂ ਉਪਰ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media