ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਪੀ.ਸੀ.ਐਸ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ ਜਿਲ੍ਹਾ ਨਗਰ ਯੋਜਨਾਕਾਰ (ਰ) ਪਠਾਨਕੋਟ ਵਲੋਂ ਬਤੌਰ ਡਿਊਟੀ ਮੈਜਿਸਟਰੇਟ ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਅਤੇ ਥਾਣਾ ਤਾਰਾਗੜ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਠਾਨਕੋਟ ਤੋਂ ਬਾਰਠ ਸਾਹਿਬ ਰੋਡ ਉਪਰ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਅਤੇ ਪਿੰਡ ਪਹਾੜੋਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨੇੜੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।
ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 4 ਕਲੋਨਾਈਜ਼ਰਾਂ ਵਿਰੁੱਧ ਐਫ.ਆਈ.ਆਰ ਦਰਜ਼ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ।ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਪਠਾਨਕੋਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੈਰ-ਕਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵਲੋਂ ਜਾਰੀ ਕੀਤੀ ਗਈ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ।
Check Also
ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਵਧਾਈ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. …