ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਪੀ.ਐਸ.ਪੀ.ਸੀ.ਐਲ ਸਬ ਡਵੀਜ਼ਨ ਦਫਤਰ ਲੌਂਗੋਵਾਲ ਦੇ ਮੁਲਾਜ਼ਮਾਂ ਵਲੋਂ ਜੇ.ਈ ਹੀਰਾ ਸਿੰਘ ਦੀ ਸੇਵਾ ਮੁਕਤੀ
ਮੌਕੇ ਅਗਰਵਾਲ ਧਰਮਸ਼ਾਲਾ ਵਿੱਚ ਸ਼ਾਨਦਾਰ ਯਾਦਗਾਰੀ ਹੋ ਨਿੱਬੜਿਆ। ਹੀਰਾ ਸਿੰਘ ਸਬ ਡਵੀਜ਼ਨ ਲੌਂਗੋਵਾਲ ਤੋਂ ਬਤੌਰ ਜੂਨੀਅਰ ਇੰਜੀਨੀਅਰ ਸੇਵਾ ਮੁਕਤ ਹੋਏ ਹਨ।ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਉਹਨਾਂ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ।ਗੁਰਸ਼ਰਨ ਸਿੰਘ ਐਕਸੀਅਨ ਸੁਨਾਮ, ਸ਼ਰਨਜੀਤ ਸਿੰਘ ਕਾਰਜ਼ਕਾਰੀ ਇੰਜੀਨੀਅਰ ਸਬ ਡਵੀਜ਼ਨ ਲੌਂਗੋਵਾਲ, ਕਰਮਜੀਤ ਸਿੰਘ ਸਹਾਇਕ ਕਾਰਜ਼ਕਾਰੀ ਇੰਜੀਨੀਅਰ, ਜਰਨੈਲ ਸਿੰਘ ਚੀਮਾ, ਦੇਸ਼ ਭਗਤ ਯਾਦਗਾਰ ਦੇ ਸਕੱਤਰ ਜੁਝਾਰ ਲੌਂਗੋਵਾਲ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਸਕੱਤਰ ਬਲਵੀਰ ਚੰਦ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ ਨੇ ਜੇ.ਈ ਹੀਰਾ ਸਿੰਘ ਦੀ ਸੰਘਰਸ਼ ਭਰੀ ਜ਼ਿੰਦਗੀ ‘ਤੇ ਚਾਨਣਾ ਪਾਇਆ।ਇਸ ਸਮਾਗਮ ਵਿੱਚ ਸਵਰਨ ਸਿੰਘ ਜੇ.ਈ, ਕੁਲਵੀਰ ਸਿੰਘ ਜੇ.ਈ, ਗੁਰਮੀਤ ਸਿੰਘ ਜੇ.ਈ,ਅਮਨਦੀਪ ਸਿੰਘ ਜੇ.ਈ, ਹਰਮੀਤ ਸਿੰਘ ਜੇ.ਈ, ਗਿਆਨ ਸਿੰਘ ਜੇ.ਈ, ਤਰਸੇਮ ਸਿੰਘ ਜੇ.ਈ ਤੇ ਸਮੂਹ ਮੁਲਾਜ਼ਮ ਅਤੇ ਪੰਚ ਸਰਪੰਚ ਹਾਜ਼ਰ ਸਨ।ਸਟੇਜ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਨੇ ਸੰਭਾਲੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media