ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਯੂਨਿਟ ਸੰਗਰੂਰ ਵਲੋਂ ਨਵੇਂ ਸਾਲ ਦਾ ਕੈਲੰਡਰ ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਗਿਆ।ਸੰਸਥਾ ਪ੍ਰਧਾਨ ਜੀਤ ਸਿੰਘ ਢੀਂਡਸਾ ਅਤੇ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਨੇ ਐਸੋਸੀਏਸ਼ਨ ਵਲੋਂ ਪਿਛਲੇ ਸਾਲ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਲਈ ਕੀਤੇ ਭਲਾਈ ਦੇ ਕਾਰਜ਼ ਅਤੇ ਸਮਾਜਿਕ ਸੇਵਾਵਾਂ ਬਾਰੇ ਦੱਸਿਆ।ਡਿਪਟੀ ਕਮਿਸ਼ਨਰ ਨੇ ਇਸ ਦੀ ਸ਼ਲਾਘਾ ਕੀਤੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸੰਸਥਾ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ ਸੰਸਥਾ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਼ਪ੍ਰਧਾਨ ਨੇ ਦੱਸਿਆ ਕਿ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ ਲਈ ਆਮ ਇਜਲਾਸ ਮਿਤੀ 26 ਜਨਵਰੀ ਨੂੰ ਸਵੇਰੇ 10-00 ਵਜੇ ਪੈਨਸ਼ਨ ਭਵਨ ਸੰਗਰੂਰ ਵਿਖੇ ਹੋਵੇਗਾ।ਚੋਣ ਕਰਵਾਉਣ ਲਈ ਦਰਸ਼ਨ ਸਿੰਘ ਨੌਰਥ, ਰਵਿੰਦਰ ਸਿੰਘ ਗੁੱਡੂ ਤੇ ਦੇਵਿੰਦਰ ਕੁਮਾਰ ਜ਼ਿੰਦਲ ‘ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।ਚਾਹਵਾਨ ਉਮੀਦਵਾਰ ਇਸ ਦਿਨ ਸਵੇਰੇ 10-00 ਵਜੇ ਤੋਂ ਸਵੇਰੇ 11-00 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀ ਪੱਤਰ ਵਾਪਸ 11-00 ਤੋਂ ਦੁਪਹਿਰ 12-00 ਵਜੇ ਤੱਕ ਲਏ ਜਾ ਸਕਦੇ ਹਨ।ਇਸ ਉਪਰੰਤ ਜੇ ਲੋੜ ਪਈ ਤਾਂ ਵੋਟਿੰਗ ਹੋਵੇਗੀ।
ਇਸ ਮੌਕੇ ਹਰਵਿੰਦਰ ਸਿੰਘ ਭੱਠਲ, ਗੁਰਦੀਪ ਸਿੰਘ ਮੰਗਵਾਲ, ਰਾਜ ਕੁਮਾਰ ਅਰੋੜਾ, ਅਮਰ ਸਿੰਘ ਚਹਿਲ, ਸਤਪਾਲ ਸਿੰਗਲਾ, ਗੁਰਦੇਵ ਸਿੰਘ ਲੂੰਬਾ, ਜੰਟ ਸਿੰਘ ਸੋਹੀਆਂ, ਸੁਰਿੰਦਰ ਪਾਲ ਸਿੰਘ ਸਿਦਕੀ, ਰਾਮ ਸਰੂਪ ਸਿੰਘ ਅਲੀਸ਼ੇਰ, ਸੁਰਿੰਦਰ ਸਿੰਘ ਸੋਢੀ, ਕਰਨੈਲ ਸਿੰਘ ਸੇਖੋਂ, ਪੀ.ਸੀ ਬਾਘਾ, ਗੁਰਦੇਵ ਸਿੰਘ ਭੁੱਲਰ, ਗਿਰਧਾਰੀ ਲਾਲ, ਬਲਦੇਵ ਸਿੰਘ ਰਤਨ, ਸੁਖਦੇਵ ਸਿੰਘ ਜੱਸੀ, ਜਸਪਾਲ ਸਿੰਘ, ਕਿਸ਼ੋਰੀ ਲਾਲ, ਤੇਜਾ ਸਿੰਘ, ਰਾਜ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …