ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਲਾਈਫ ਲੌਂਗ ਲਰਨਿੰਗ ਵਿਭਾਗ ਦੇ ਸਹਿਯੋਗ ਨਾਲ ਨੇ ਨੰਦੀ ਫਾਊਂਡੇਸ਼ਨ- ਮਹਿੰਦਰਾ ਪ੍ਰਾਈਡ ਕਲਾਸਰੂਮ ਦੁਆਰਾ ਲਾਗੂ ਕੀਤੇ ਗਏ ਲੋਰੀਅਲ ਦੇ ਸੀ.ਐਸ.ਆਰ ਅਧੀਨ “ਬਿਹਤਰੀਨ ਜ਼ਿੰਦਗੀ ਲਈ ਸੁੰਦਰਤਾ” ਵਿਸ਼ੇ `ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਵਰਕਸ਼ਾਪ ਵਿੱਚ ਲਾਈਫ ਲੌਂਗ ਲਰਨਿੰਗ ਵਿਭਾਗ ਦੇ 50 ਤੋਂ ਵੱਧ ਵਿਦਿਆਰਥੀਆਂ ਨੂੰ ਕਾਸਮੈਟੋਲੋਜੀ ਅਤੇ ਬਿਊਟੀ ਕਲਚਰ ਲਈ 40 ਘੰਟੇ ਦੀ ਮੁਫ਼ਤ ਸਿਖਲਾਈ ਦਿੱਤੀ ਗਈ।ਲਾਈਫ ਲੌਂਗ ਲਰਨਿੰਗ ਵਿਭਾਗ ਨੌਜਵਾਨਾਂ ਨੂੰ ਮਿਆਰੀ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ।
ਲਾਈਫ ਲੌਂਗ ਲਰਨਿੰਗ ਦੇ ਡਾਇਰੈਕਟਰ ਡਾ. ਅਨੁਪਮ ਕੌਰ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਤੋਂ ਆਉਣ ਵਾਲੀਆਂ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਲਈ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਾ ਹੈ। ਵਿਭਾਗ ਛੇ ਮਹੀਨਿਆਂ ਲਈ ਕਾਸਮੈਟੋਲੋਜੀ ਅਤੇ ਸੁੰਦਰਤਾ ਸੱਭਿਆਚਾਰ ਸਰਟੀਫਿਕੇਟ ਕੋਰਸ ਅਤੇ ਇੱਕ ਸਾਲ ਦਾ ਡਿਪਲੋਮਾ ਕੋਰਸ ਵਰਗੇ ਹੁਨਰ ਅਧਾਰਤ ਕੋਰਸ ਕਰਵਾਉਂਦਾ ਹੈ, ਜਿਨ੍ਹਾਂ ਦੀ ਮਦਦ ਨਾਲ ਆਪਣਾ ਬਿਜ਼ਨਸ ਸ਼ੁਰੂ ਕੀਤਾ ਜਾ ਸਕਦਾ ਹੈ।ਕਾਸਮੈਟੋਲੋਜੀ ਦੇ ਖੇਤਰ ਵਿੱਚ ਹੇਅਰ ਸਟਾਈਲਿਸਟ, ਹੇਅਰ ਡ੍ਰੈਸਰ, ਮੇਕਅਪ ਆਰਟਿਸਟ, ਸਕਿਨ ਕੇਅਰ ਸਪੈਸ਼ਲਿਸਟ, ਨੇਲ ਟੈਕਨੀਸ਼ੀਅਨ ਆਦਿ ਵਰਗੇ ਕਈ ਕਿੱਤੇ ਸ਼ਾਮਲ ਹਨ।ਫੈਸ਼ਨ ਦੀ ਦੁਨੀਆ ਵਿੱਚ ਕਾਸਮੈਟੋਲੋਜਿਸਟ ਦੀ ਮੰਗ ਬਹੁਤ ਵਧ ਰਹੀ ਹੈ।ਇੱਕ ਕਾਸਮੈਟੋਲੋਜਿਸਟ ਕਈ ਉਦਯੋਗਾਂ ਵਿੱਚ ਨੌਕਰੀ ਪ੍ਰਾਪਤ ਕਰਨ ਦੇ ਨਾਲ ਨਾਲ ਸਵੈ-ਰੁਜ਼ਗਾਰ ਵੀ ਪੈਦਾ ਕਰਨ ਦੀ ਸੰਭਾਵਨਾ ਰੱਖਦਾ ਹੈ।
ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਇਸ ਵਰਕਸ਼ਾਪ ਨੂੰ ਆਯੋਜਿਤ ਕਰਨ ਲਈ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਅਤੇ ਡਿਪਾਰਟਮੈਂਟ ਆਫ ਲਾਈਫ ਲੌਂਗ ਲਰਨਿੰਗ ਦੇ ਯਤਨਾਂ ਦੀ ਸ਼ਲਾਘਾ ਕੀਤੀ।ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੇ ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਕਿਹਾ ਕਿ ਇਹ ਵਰਕਸ਼ਾਪ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਹੈ ਅਤੇ ਇਹ ਉਨ੍ਹਾਂ ਦੇ ਕਰੀਅਰ ਵਿੱਚ ਲਾਭਦਾਇਕ ਸਾਬਤ ਹੋਵੇਗੀ।ਲਾਈਫ ਲੌਂਗ ਲਰਨਿੰਗ ਦੇ ਡਾਇਰੈਕਟਰ ਡਾ. ਅਨੁਪਮ ਕੌਰ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਲਾਭ ਲਈ ਅਜਿਹੀਆਂ ਉਪਯੋਗੀ ਵਰਕਸ਼ਾਪਾਂ ਦਾ ਆਯੋਜਨ ਕਰਦੇ ਰਹਾਂਗੇ, ਤਾਂ ਜੋ ਸਾਰੀਆਂ ਵਿਦਿਆਰਥਣਾਂ ਚੰਗੀਆਂ ਪਲੇਸਮੈਂਟ ਪ੍ਰਾਪਤ ਕਰ ਸਕਣ ਅਤੇ ਜ਼ਿੰਦਗੀ ਵਿੱਚ ਸਫਲ ਹੋ ਸਕਣ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …