ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜਾਖਲ ਰੋਡ ਸੁਨਾਮ ਵਿਖੇ ਕਾਰਗੋ ਕੈਂਟਰ ਯੂਨੀਅਨ ਦੇ ਵਾਹਨ ਚਾਲਕਾਂ ਦੀ ਸੁਵਿਧਾ ਲਈ ਅੱਖਾਂ ਦੀ ਜਾਂਚ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਸਹਾਇਕ ਟਰਾਂਸਪੋਰਟ ਅਫਸਰ ਸੰਗਰੂਰ ਰਾਮ ਮੂਰਤ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਜਿਲ੍ਹਾ ਸੰਗਰੂਰ ਦੀਆਂ ਸਾਰੀਆਂ ਹੀ ਸਬ ਡਵੀਜ਼ਨਾਂ ਵਿੱਚ ਸੜਕ ਸੁਰੱਖਿਆ ਨਾਲ ਸਬੰਧਿਤ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ।
ਰਾਮ ਮੂਰਤ ਨੇ ਦੱਸਿਆ ਕਿ ਰੀਜ਼ਨਲ ਟਰਾਂਸਪੋਰਟ ਅਫਸਰ ਸ਼੍ਰੀਮਤੀ ਮਨਜੀਤ ਕੌਰ ਦੀਆਂ ਹਦਾਇਤਾਂ ‘ਤੇ ਸਿਹਤ ਵਿਭਾਗ ਵੱਲੋਂ ਅੱਖ ਰੋਗਾਂ ਦੇ ਮਾਹਿਰ ਡਾ. ਸੋਨਿਕਾ ਬਾਂਸਲ ਅਤੇ ਅਵਤਾਰ ਸਿੰਘ ਅਪਥਾਲਮਿਕ ਅਫਸਰ ਨੂੰ ਇਸ ਮੈਡੀਕਲ ਜਾਂਚ ਕੈਂਪ ਲਈ ਤਾਇਨਾਤ ਕੀਤਾ ਗਿਆ ਸੀ ਅਤੇ ਇਹਨਾਂ ਮਾਹਿਰਾਂ ਵਲੋਂ 110 ਵਿਅਕਤੀਆਂ ਦਾ ਚੈਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।ਉਹਨਾਂ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਵਾਜਾਈ ਨਿਯਮਾਂ ਸਬੰਧੀ ਬਣੇ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇ ਅਤੇ ਵਾਹਨ ਚਾਲਕ ਵਾਹਨ ਚਲਾਉਣ ਸਮੇਂ ਵਧੇਰੇ ਚੌਕਸੀ ਵਰਤਣ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ ਪੈ ਸਕੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …