Monday, February 24, 2025
Breaking News

ਐਡਵੋਕੇਟ ਧਾਮੀ ਵਲੋਂ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਨੇ ਕਨੂੰਨੀ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ਼ ਕੀਤੇ ਹਨ।ਐਡਵੋਕੇਟ ਮੱਤੇਵਾਲ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ।ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।ਐਡਵੋਕੇਟ ਧਾਮੀ ਨੇ ਮੱਤੇਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰੰਨਣ ਨੇ ਵੀ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Check Also

ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਵਧਾਈ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. …