
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਐਲਾਨ ਕੀਤਾ ਹੈ ਕਿ ਸਿਰਸਾ ਵਾਲੇ ਸਾਧ ਦੀ 16 ਜਨਵਰੀ ਵਾਲੇ ਦਿਨ ਰਲੀਜ਼ ਹੋਣ ਵਾਲੀ ਫਿਲਮ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਦਾਦੂਵਾਲ ਨੇ ਦੱਸਿਆ ਕਿ 15 ਜਨਵਰੀ ਨੂੰ ਸਿਰਸਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਪਤਾਸ਼ਾਹੀ ਦੱਸਵੀਂ ਤੋਂ ਚੱਲ ਕੇ 12-00 ਵਜੇ ਡਿਪਟੀ ਕਮਸ਼ਿਨਰ ਦੇ ਦਫਤਰ ਮੂਹਰੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨਾਂ ਨੇ ਸਮੂਹ ਸਿੱਖ ਤੇ ਗੈਰ ਸਿੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਨੂੰ ਇਸ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਅਗਰ ਇਸ ਪ੍ਰੋਗਰਾਮ ਦੌਰਾਨ ਕੋਈ ਅਗਰ ਹਾਲਾਤ ਵਿਗੜਦੇ ਹਨ ਤਾਂ ਉਸ ਲਈ ਸਰਕਾਰਾਂ ਜਿੰਮੇਵਾਰ ਹੋਣਗੀਆਂ।