ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਖਿਆਲਾ ਖੁਰਦ ਦੇ ਪਾਣੀ ਦੀ ਕਮੇਟੀ ਵਿਚੋਂ ਹਰਵਿੰਦਰ ਸਿੰਘ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਪੱਤਰ ਮਿਲਿਆ ਹੈ।ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਨਿਤਿਨ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤ ਵਲੋਂ ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਰਾਸ਼ਟਰ ਪੱਧਰ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਪਿੰਡ ਵਿੱਚ ਘਰਾਂ ਦੀ ਗਿਣਤੀ ਲਗਭਗ 288 ਅਤੇ 1673 ਦੇ ਕਰੀਬ ਆਬਾਦੀ ਹੈ।ਉਨ੍ਹਾਂ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਕਮੇਟੀ ਵਲੋਂ ਅਣਥੱਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ ਅਤੇ ਇਸ ਪਿੰਡ ਵਲੋਂ ਮਹੀਨਾਵਰ ਮੀਟਿੰਗਾਂ ਵੀ ਕੀਤੀਆਂ ਜਾਂਦੀਆਂ ਹਨ ਅਤੇ ਪਾਣੀ ਦੇ ਬਿੱਲ ਵੀ ਇਕੱਤਰ ਕੀਤੇ ਜਾਂਦੇ ਹਨ।
ਇਸ ਮੌਕੇ ਹਰਵਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹਨ ਕਿ ਜਿੰਨ੍ਹਾਂ ਨੇ ਇਹ ਵੱਡਾ ਮਾਣ ਬਖਸ਼ ਕੇ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਲ ਹੋਣ ਲਈ ਚੁਣਿਆ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …