Saturday, February 15, 2025

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ ਉਤਸਵ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸੁਰਿੰਦਰ ਸਿੰਘ ਪੀ.ਸੀ.ਐਸ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਅਤੇ ਪ੍ਰਸਿੱਧ ਨਿਊਰੋਲੌਜਿਸਟ ਡਾ. ਅਸ਼ੋਕ ਉਪਲ ਨੇ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ, ਜਿਸ ਤੋਂ ਬਾਅਦ ਰਾਸ਼ਟਰੀ ਗਾਣ ਗਾਇਆ ਗਿਆ।ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਮਹੱਤਵ ਅਤੇ ਇਸ ਦੇ ਇਤਿਹਾਸਕ ਸੰਦੇਸ਼ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਇਕਾਈ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਬਾਰੇ ਦੀਪਕ ਕੁਮਾਰ ਰੈਫਰਿਜਰੇਸ਼ਨ ਏ.ਸੀ ਇੰਸਟ੍ਰਕਟਰ ਨੇ ਜਾਣਕਾਰੀ ਦਿੱਤੀ।24 ਜਨਵਰੀ ਨੂੰ ਰਾਸ਼ਟਰੀ ਬਾਲਿਕਾ ਦਿਵਸ ਸਬੰਧੀ ਗੁਰਸ਼ਰਨ ਸਿੰਘ ਵੈਲਡਰ ਇੰਸਟ੍ਰਕਟਰ ਨੇ ਵਿਸਥਾਰਪੂਰਵਕ ਦੱਸਿਆ ਅਤੇ 25 ਜਨਵਰੀ ਨੂੰ ਰਾਸ਼ਟਰੀ ਮਤਦਾਤਾ ਦਿਵਸ ਬਾਰੇ ਗੁਰਮੀਤ ਸਿੰਘ ਪਲੇਸਮੈਂਟ ਅਫਸਰ ਨੇ ਵਿਦਿਆਰਥੀਆਂ ਨੂੰ ਮਤਦਾਨ ਦੇ ਹੱਕ ਅਤੇ ਲੋਕਤੰਤਰਕ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਸੁਚੇਤ ਕੀਤਾ ਅਤੇ ਸਹੁੰ ਚੁੱਕਵਾਈ।
ਡਾ. ਅਸ਼ੋਕ ਉੱਪਲ ਨੇ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਕ ਸਿਹਤ ਦੀ ਦੇਖਭਾਲ ਦੇ ਮਹੱਤਵ ਬਾਰੇ ਚਰਚਾ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕਾਰਾਤਮਕ ਦ੍ਰਿਸ਼ਟੀਕੋਣ ਅਪਣਾਉਣ ਅਤੇ ਸਿਹਤ ਨੂੰ ਆਪਣੀ ਜ਼ਿੰਦਗੀ ਵਿੱਚ ਪਹਿਲ ਦੇਣ ਦੀ ਸਲਾਹ ਦਿੱਤੀ।ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਨੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਾ ਕੇਵਲ ਦੇਸ਼ ਪ੍ਰਤੀ ਉਨ੍ਹਾਂ ਦੇ ਫਰਜ਼ਾਂ ਦਾ ਅਹਿਸਾਸ ਕਰਾਉਂਦੇ ਹਨ, ਸਗੋਂ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਵਿੱਚ ਵੀ ਸਹਾਇਕ ਹੁੰਦੇ ਹਨ।
ਇਸ ਸਮਾਗਮ ਵਿੱਚ ਕੇਂਦਰੀ ਵਿਦਿਆਲਿਆ-3 ਖਾਸਾ ਕੈਂਟ ਦੇ ਲਗਭਗ 100 ਵਿਦਿਆਰਥੀਆਂ ਨੇ ਵੀ ਭਾਗ ਲਿਆ, ਜੋ ਤਕਨੀਕੀ ਕੋਰਸਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਸਥਾ ਵਿੱਚ ਆਏ ਸਨ।ਸਮਾਗਮ ਦਾ ਸਮਾਪਤ ਰਾਸ਼ਟਰੀ ਗਾਣ ਨਾਲ ਕੀਤਾ ਗਿਆ ਅਤੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਲੱਡੂ ਵਰਤਾਏ ਗਏ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …