Friday, July 11, 2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਨੇ ਅੰਤਰ ਸੀ.ਕੇ.ਡੀ ਸਾਇੰਸ ਕਵਿਜ਼ ਮੁਕਾਬਲਿਆਂ ਵਿੱਚ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਅੰਤਰ-ਸੀ.ਕੇ.ਡੀ ਸਾਇੰਸ ਕਵਿਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 37 ਸੀ.ਕੇ.ਡੀ ਸਕੂਲਾਂ ਨੇ ਭਾਗ ਲਿਆ।ਕਵਿਜ਼ ਦੇ ਫਾਈਨਲ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਨੋਵੀਂ ਜਮਾਤ ਦੇ ਵਿਦਿਆਰਥੀ ਫਤਿਹਬੀਰ ਸਿੰਘ ਅਤੇ ਦਸਵੀਂ ਜਮਾਤ ਦੀ ਨਵਯਾ ਮਹਾਜਨ ਨੇ ਮੁਕਾਬਲਿਆਂ ਦੇ ਵੱਖ-ਵੱਖ ਪੜਾਅ ਪਾਰ ਕਰਦਿਆਂ ਵਧੀਆ ਪ੍ਰਦਰਸ਼ਨ ਕਰਕੇ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਓਵਰਆਲ ਟਰਾਫੀ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਖੁਸ਼ੀ ਜ਼ਜਾਹਿਰ ਕਰਦਿਆਂ ਦੀਵਾਨ ਦੇ ਐਡੀ. ਆਨਰੇਰੀ ਸਕੱਤਰ/ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਸਕੂਲ ਮੈਂਬਰ ਇੰਚਾਰਜ਼ ਰਾਬਿੰਦਰਬੀਰ ਸਿੰਘ ਭੱਲਾ ਅਤੇ ਗੁਰਪ੍ਰੀਤ ਸਿੰਘ ਸੇਠੀ, ਪ੍ਰਿੰਸੀਪਲ ਸ੍ਰੀਮਤੀ ਕਵਲਪ੍ਰੀਤ ਕੌਰ, ਸਾਇੰਸ ਅਧਿਆਪਕਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਇਸ ਮੋਕੇ ਡਾ. ਟੀ.ਐਸ.ਚਾਹਲ, ਭੂਪਿੰਦਰ ਸਿੰਘ ਸੇਠੀ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ, ਮੁੱਖ ਅਧਿਆਪਕਾ ਮਿਸਿਜ਼ ਗੁਰਸ਼ਰਨ ਅਤੇ ਸਾਇੰਸ ਅਧਿਆਪਕ ਹਾਜ਼ਰ ਸਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …