ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਅਹਿਮੀਅਤ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਅਤੇ ਵੋਟ ਤੇ ਅਧਿਕਾਰ ਦੇ ਮਿਲਣ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚ, ਡਰ, ਭੈਅ ਜਾਤ, ਧਰਮ ਤੋਂ ਉਪਰ ਉਠ ਕੇ ਕਰਨ ਲਈ ਪ੍ਰਣ ਵੀ ਕਰਵਾਇਆ।ਲੈਕਚਰਾਰ ਹਿਸਟਰੀ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦਿਆਂ ਇਸ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱੱਤੀ। ਵਿਦਿਆਰਥੀਆਂ ਅੰਦਰ ਰਾਸ਼ਟਰੀ ਵੋਟਰ ਦਿਵਸ ਨੂੰ ਮੁੱਖ ਰੱਖਦੇ ਹੋਏ ਲਖਬੀਰ ਸਿੰਘ ਦੀ ਦੇਖ-ਰੇਖ ਵਿੱਚ ਇੱਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ਦੇ ਜੇਤੂਆਂ ਨੂੰ ਮੌਕੇ ਤੇ ਇਨਾਮ ਦਿੱਤੇ ਗਏ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗਵਾਲ ਨੇ ਵਿਦਿਆਰਥੀਆਂ ਨੂੰ ਹਰ ਚੋਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਵੋਟ ਦੀ ਅਹਿਮੀਅਤ ਨੂੰ ਸਮਝਦੇ ਹੋਏ ਵੋਟ ਦੀ ਸੁਚੱਜੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ।ਪ੍ਰਿੰਸੀਪਲ ਨਵਰਾਜ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਸਮੇਂ ਗੁਰਦੀਪ ਸਿੰਘ ਲੈਕਚਰਾਰ, ਚਰਨਦੀਪ ਸੋਨੀਆ, ਰਕੇਸ਼ ਕੁਮਾਰ ਫਿਜ਼ੀਕਲ ਲੈਕਚਰਾਰ, ਰਣਜੀਤ ਸਿੰਘ, ਗਗਨਜੋਤ ਕੌਰ, ਕੰਚਨ ਸਿੰਗਲਾ, ਸੁਖਵਿੰਦਰ ਕੌਰ, ਪ੍ਰੀਤੀ ਰਾਣੀ, ਵਨੀਤੀ ਸ਼ਰਮਾ, ਬਲਵਿੰਦਰ ਕੌਰ, ਅੰਜਨ ਅੰਜੂ, ਹਰਦੇਵ ਕੌਰ, ਸਵਿਤਾ ਵਸ਼ਿਸ਼ਟ, ਸ਼ਵੇਤਾ ਰਾਣੀ, ਭਰਤ ਸ਼ਰਮਾ, ਕਰਨੈਲ ਸਿੰਘ ਸੋਹੀਆਂ, ਦੀਪਸ਼ਿਖਾ, ਵੰਦਨਾ, ਪਰਮਜੀਤ ਕੌਰ, ਹਰਵਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …